31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ-ਡਿਪਟੀ ਕਮਿਸ਼ਨਰ

ਰੂਪਨਗਰ, 30 ਅਕਤੂਬਰ (ਯਸ਼ਵੰਤ ਬੱਸੀ)-ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਅੱਜ ਜ਼ਿਲ੍ਹਾ ਪੱਧਰ ’ਤੇ ਸਮੀਖਿਆ ਮੀਟਿੰਗ ਕਰਦਿਆਂ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲਣ ਵਾਲੀ ਸਵੈ-ਗਣਨਾ ਲਈ ਜਾਗਰੂਕਤਾ ਗਤੀਵਿਧੀਆਂ ਕਰਨ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ-2027 ਇੱਕ ਮਹੱਤਵਪੂਰਨ ਰਾਸ਼ਟਰੀ ਕਾਰਜ ਹੈ, ਜਿਸ ਦੀ ਸਫ਼ਲਤਾ ਲਈ ਸਾਰੇ ਸਬੰਧਤ ਵਿਭਾਗਾਂ ਦਾ ਸਹਿਯੋਗ ਅਤੇ ਸਮਰਪਿਤ ਯਤਨ ਬੇਹੱਦ ਜ਼ਰੂਰੀ ਹਨ।

Ad Position 21
No active advertisement
ਅਜੀਤ ਡੈਸਕ 31-10-2026
ਰੂਪਨਗਰ, 30 ਅਕਤੂਬਰ (ਯਸ਼ਵੰਤ ਬੱਸੀ)-ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਅੱਜ ਜ਼ਿਲ੍ਹਾ ਪੱਧਰ ’ਤੇ ਸਮੀਖਿਆ ਮੀਟਿੰਗ ਕਰਦਿਆਂ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲਣ ਵਾਲੀ ਸਵੈ-ਗਣਨਾ ਲਈ ਜਾਗਰੂਕਤਾ ਗਤੀਵਿਧੀਆਂ ਕਰਨ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ-2027 ਇੱਕ ਮਹੱਤਵਪੂਰਨ ਰਾਸ਼ਟਰੀ ਕਾਰਜ ਹੈ, ਜਿਸ ਦੀ ਸਫ਼ਲਤਾ ਲਈ ਸਾਰੇ ਸਬੰਧਤ ਵਿਭਾਗਾਂ ਦਾ ਸਹਿਯੋਗ ਅਤੇ ਸਮਰਪਿਤ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕਾਰਜ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਆਪਸੀ ਤਾਲਮੇਲ ਰਾਹੀਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸੈਂਸਸ-2027 ਨਾਲ ਸਬੰਧਤ ਸਾਰੇ ਕੰਮ ਆਪਸੀ ਤਾਲਮੇਲ, ਪੂਰੀ ਜ਼ਿੰਮੇਵਾਰੀ ਅਤੇ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕੀਤੇ ਜਾਣ। ਇਸ ਮੌਕੇ ਡਾਇਰੈਕਟੋਰੇਟ ਜਨਗਣਨਾ ਆਪਰੇਸ਼ਨਜ਼ ਪੰਜਾਬ ਵਲੋਂ ਜ਼ਿਲ੍ਹਾ ਰੂਪਨਗਰ ਲਈ ਨਿਯੁਕਤ ਕੋਆਰਡੀਨੇਟਰ ਸ੍ਰੀ ਸੱਤਿਆ ਨਰਾਇਣ ਅਤੇ ਸ੍ਰੀਮਤੀ ਸੁਪ੍ਰਿਆ ਨੇ ਦੱਸਿਆ ਕਿ ਸੈਂਸਸ-2027 ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 12 ਨਵੰਬਰ ਤੋਂ 30 ਨਵੰਬਰ 2026 ਤੱਕ ਪ੍ਰਚਾਰ ਅਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ, ਇਸ ਦੌਰਾਨ ਮੈਰਾਥਨ ਰੈਲੀ ਕਰਵਾਉਣ ਦਾ ਸੁਝਾਅ ਵੀ ਦਿੱਤਾ ਗਿਆ ਤਾਂ ਜੋ ਆਮ ਲੋਕਾਂ ਨੂੰ ਇਸ ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੀਟਿੰਗ ਵਿਚ ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸ.ਡੀ.ਐੱਮ. ਮੋਰਿੰਡਾ ਚੇਤਨ ਬੰਗੜ, ਐੱਸ.ਡੀ.ਐੱਮ. ਨੰਗਲ ਸਚਿਨ ਪਾਠਕ, ਐੱਸ.ਡੀ.ਐੱਮ. ਰੂਪਨਗਰ ਜਸਪ੍ਰੀਤ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਸੈਂਸਸ ਅਫ਼ਸਰ ਅਰੁਣ ਕੁਮਾਰ, ਸਮੂਹ ਤਹਿਸੀਲਦਾਰ-ਕਮ-ਸੈਂਸਸ ਚਾਰਜ ਅਫ਼ਸਰ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ-ਕਮ-ਸੈਂਸਸ ਚਾਰਜ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਢਿੱਲੋਂ ਵਿਰੁੱਧ ਭਾਜਪਾ ਐੱਸ.ਸੀ. ਮੋਰਚੇ ਵਲੋਂ ਬੇਲਾ ਚੌਕ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦਲਿਤ ਸਮਾਜ ਨੇ ਨੂਰਪੁਰ ਬੇਦੀ ਵਿਖੇ ਫੂਕਿਆ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ
Ad Position 24