31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਤ ਕਰਮ ਸਿੰਘ ਅਕੈਡਮੀ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਵਿਖੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਸੁਖਦੇਵ ਸਿੰਘ, ਇੰਚਾਰਜ ਐਜੂਕੇਸ਼ਨ ਸੈੱਲ ਨੇ ਵਿਦਿਆਰਥੀਆਂ, ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 31-10-2026
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਵਿਖੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਸੁਖਦੇਵ ਸਿੰਘ, ਇੰਚਾਰਜ ਐਜੂਕੇਸ਼ਨ ਸੈੱਲ ਨੇ ਵਿਦਿਆਰਥੀਆਂ, ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਤੇਜ਼ ਰਫ਼ਤਾਰ ਅਤੇ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਜਾਂ ਈਅਰਫ਼ੋਨ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸੀਟ ਬੈਲਟ ਲਗਾਉਣ ਸਮੇਤ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਸੜਕ ਪਾਰ ਕਰਦੇ ਸਮੇਂ ਸਾਵਧਾਨੀ ਵਰਤਣ ਅਤੇ ਐਮਰਜੈਂਸੀ ਹੈਲਪ ਲਾਈਨ ਨੰਬਰ 112 ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅਕੈਡਮੀ ਦੇ ਮੈਨੇਜਰ ਸਰਦਾਰ ਸੁਰਜਨ ਸਿੰਘ ਅਤੇ ਪ੍ਰਿੰਸੀਪਲ ਮੈਡਮ ਸਤਪਾਲ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 18 ਰੇਲ ਗੱਡੀਆਂ ਦਾ ਲਾਂਘਾ, ਨੰਗਲ ਵਾਸੀਆਂ ਲਈ ਜਾਮ ਦਾ ਸੰਤਾਪ : ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਬਰਿੰਦਰ ਢਿੱਲੋਂ ਵਿਰੁੱਧ ਭਾਜਪਾ ਐੱਸ.ਸੀ. ਮੋਰਚੇ ਵਲੋਂ ਬੇਲਾ ਚੌਕ ’ਚ ਰੋਸ ਪ੍ਰਦਰਸ਼ਨ
Ad Position 24