ਨਾਜਾਇਜ਼ ਮਾਈਨਿੰਗ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਏ ਸਰਕਾਰ-ਸੁਖਦੇਵ ਸਿੰਘ
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਕਾਂਗਰਸੀ ਆਗੂ ਅਤੇ ਬੁਲਾਰੇ ਸੁਖਦੇਵ ਨੇ ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਾਲ 2000 ਤੋਂ ਹੁਣ ਤੱਕ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਦੀ ਨਿਰਪੱਖ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਵੀ ਆਪਣੀ ਸਰਕਾਰ ਤੋਂ ਜਾਂਚ ਕਰਵਾਉਣ ਦੀ ਮੰਗ ਕਰਨ ਦੀ ਸਲਾਹ ਦਿੱਤੀ।
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਕਾਂਗਰਸੀ ਆਗੂ ਅਤੇ ਬੁਲਾਰੇ ਸੁਖਦੇਵ ਨੇ ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਾਲ 2000 ਤੋਂ ਹੁਣ ਤੱਕ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਦੀ ਨਿਰਪੱਖ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਵੀ ਆਪਣੀ ਸਰਕਾਰ ਤੋਂ ਜਾਂਚ ਕਰਵਾਉਣ ਦੀ ਮੰਗ ਕਰਨ ਦੀ ਸਲਾਹ ਦਿੱਤੀ। ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਵਿਧਾਇਕ ਵਲੋਂ ਆਪਣੀ ਜਾਇਦਾਦ ਸਬੰਧੀ ਐਫੀਡੇਵਿਟ ਜਾਰੀ ਕਰਨਾ ਕਾਫ਼ੀ ਨਹੀਂ, ਸਗੋਂ ਦੋਸ਼ਾਂ ਦੀ ਸਚਾਈ ਤੱਥਾਂ ਅਤੇ ਸਬੂਤਾਂ ਰਾਹੀਂ ਨਿਰਪੱਖ ਜਾਂਚ ਨਾਲ ਹੀ ਸਾਹਮਣੇ ਆ ਸਕਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੌਣੇ ਪੰਜ ਸਾਲ ਸੱਤਾ ਵਿਚ ਰਹਿਣ ਤੋਂ ਬਾਅਦ ਵੀ ਸਰਕਾਰ ਪਿਛਲੀਆਂ ਸਰਕਾਰਾਂ ’ਤੇ ਦੋਸ਼ ਲਾਉਣ ਦੀ ਬਜਾਏ ਨਾਜਾਇਜ਼ ਮਾਈਨਿੰਗ ਰੋਕਣ ਲਈ ਕੀਤੇ ਆਪਣੇ ਯਤਨਾਂ ਦਾ ਜਵਾਬ ਦੇਵੇ। ਉਨ੍ਹਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਜਗਦੀਸ਼ ਭੋਲਾ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਵੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ। ਈਡੀ ਦੀ ਜਾਂਚ ਸਬੰਧੀ ਭਾਜਪਾ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਦੇ ਸਬੂਤ ਹੋਣ ਦੀ ਸੂਰਤ ਵਿਚ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਸੁਖਦੇਵ ਨੇ ਸਵਾਂ ਨਦੀ ਵਿਚ ਮਾਈਨਿੰਗ ਦਾ ਮੁੱਦਾ ਉਠਾਉਂਦਿਆਂ ਪੰਜਾਬ ਇੰਜੀਨੀਅਰਿੰਗ ਕਾਲਜ ਦੀ ਕਥਿਤ ਸਟੱਡੀ ਦਾ ਹਵਾਲਾ ਦੇ ਕੇ ਡੇਢ ਕਿਲੋਮੀਟਰ ਖੇਤਰ ਵਿਚ ਦਸ ਸਾਲਾਂ ਦੌਰਾਨ 10 ਹਜ਼ਾਰ ਕਰੋੜ ਰੁਪਏ ਦੀ ਮਾਈਨਿੰਗ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਇਸ ਅੰਕੜੇ ਦੀ ਵਿਗਿਆਨਕ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੈਟੇਲਾਈਟ ਤਸਵੀਰਾਂ ਰਾਹੀਂ ਮਾਈਨਿੰਗ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ। ਨਾਲ ਹੀ ਮਾਈਨਿੰਗ ਨੀਤੀ ਵਿਚ ਸਥਾਨਕ ਲੋਕਾਂ ਨੂੰ ਰੁਜ਼ਗਾਰ ਅਤੇ ਇਲਾਕੇ ਦੇ ਵਿਕਾਸ ਵਿਚ ਬਣਦਾ ਲਾਭ ਦੇਣ ਦਾ ਪ੍ਰਬੰਧ ਕੀਤਾ ਜਾਵੇ।