31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਵਿਦਿਆਰਥੀਆਂ ਨੇ ‘ਅੰਤਰ-ਸਕੂਲ ਯੁਵਕ ਮੇਲਾ’ ਵਿਚ ਮਾਰੀਆਂ ਮੱਲਾਂ

ਕਾਹਨਪੁਰ ਖੂਹੀ, 30 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੰਤਰਰਾਸ਼ਟਰੀ ਸਵੈ-ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਅਧੀਨ ਖੇਤਰ ਨੂਰਪੁਰ ਬੇਦੀ ਵਲੋਂ ਪੀਰ ਬਾਬਾ ਜਿੰਦਾ ਸ਼ਹੀਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸਿੰਘਪੁਰ ਵਿਖੇ ਅੰਤਰ-ਸਕੂਲ ਯੁਵਕ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਲਗਭਗ 120 ਵਿਦਿਆਰਥੀਆਂ, 30 ਅਧਿਆਪਕਾਂ ਅਤੇ 20 ਦੇ ਕਰੀਬ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 31-10-2026
ਕਾਹਨਪੁਰ ਖੂਹੀ, 30 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੰਤਰਰਾਸ਼ਟਰੀ ਸਵੈ-ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਅਧੀਨ ਖੇਤਰ ਨੂਰਪੁਰ ਬੇਦੀ ਵਲੋਂ ਪੀਰ ਬਾਬਾ ਜਿੰਦਾ ਸ਼ਹੀਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸਿੰਘਪੁਰ ਵਿਖੇ ਅੰਤਰ-ਸਕੂਲ ਯੁਵਕ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਲਗਭਗ 120 ਵਿਦਿਆਰਥੀਆਂ, 30 ਅਧਿਆਪਕਾਂ ਅਤੇ 20 ਦੇ ਕਰੀਬ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਬਾਣਗੜ੍ਹ ਸਾਹਿਬ, ਜੇਤੇਵਾਲ ਦੇ ਹੈੱਡ ਗ੍ਰੰਥੀ ਭਾਈ ਪਰਮਜੀਤ ਸਿੰਘ ਵਲੋਂ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ। ਇਸ ਵਿਚ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਲਗਭਗ 20 ਵਿਦਿਆਰਥੀਆਂ ਨੇ ਯੁਵਕ ਮੇਲੇ ਦੌਰਾਨ ਸ਼ੁੱਧ ਗੁਰਬਾਣੀ ਉਚਾਰਨ, ਰੰਗ ਭਰੋ, ਸੁੰਦਰ ਲਿਖਾਈ, ਕਵਿਤਾ, ਭਾਸ਼ਣ ਅਤੇ ਸੁੰਦਰ ਦਸਤਾਰ ਸਜਾਉਣ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ। ਇਸ ਮੌਕੇ ’ਤੇ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਰਾਜੇਂਦਰ ਕਿਸਾਨਾਂ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਪਹਿਲਾ ਵੀ ਇਸ ਤਰ੍ਹਾਂ ਦੇ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਰਹਿੰਦੇ ਹਨ। ਇਹਨਾਂ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਹਰਮਨਜੀਤ ਕੌਰ ਨੇ ਭਾਸ਼ਣ, ਮਨਸੀਰਤ ਕੌਰ ਨੇ ਕਵਿਤਾ, ਖੁਸ਼ਦੀਪ ਕੌਰ ਨੇ ਰੰਗ ਭਰੋ, ਨਵਜੋਤ ਸਿੰਘ ਨੇ ਦਸਤਾਰ ਮੁਕਾਬਲੇ ਵਿਚ ਇਹਨਾਂ ਵਿਦਿਆਰਥੀਆਂ ਨੂੰ ਸਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਕਮਲ ਕਿਸ਼ੋਰ ਰੋੜੂਆਣਾ ਬਣੇ ਆਲ ਇੰਡੀਆ ਗੁੱਜਰ ਮਹਾਂਸਭਾ ਦੇ ਸੂਬਾ ਪ੍ਰਧਾਨ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਬਾਈਕ ਰੈਲੀ
Ad Position 24