31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਮੋਰਿੰਡਾ, 30 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਸੈਕਟਰ ਕਾਈਨੌਰ ਅਧੀਨ ਪੈਂਦੇ ਸਿਹਤ ਕੇਂਦਰਾਂ ਵਿਚ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਕਿਸੇ ਵੀ ਇੱਕ ਥਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉਸ ਤੇ ਲਾਰਵੇ ਸਾਈਡ ਦਵਾਈ ਦਾ ਸਪਰੇਅ ਜਾਂ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 31-10-2026
ਮੋਰਿੰਡਾ, 30 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਸੈਕਟਰ ਕਾਈਨੌਰ ਅਧੀਨ ਪੈਂਦੇ ਸਿਹਤ ਕੇਂਦਰਾਂ ਵਿਚ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਕਿਸੇ ਵੀ ਇੱਕ ਥਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉਸ ਤੇ ਲਾਰਵੇ ਸਾਈਡ ਦਵਾਈ ਦਾ ਸਪਰੇਅ ਜਾਂ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਘਰਾਂ ਵਿਚ ਪਏ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿਚ ਪਾਣੀ ਨਹੀਂ ਖੜਨ ਦੇਣਾ ਚਾਹੀਦਾ ਤੇ ਸਫ਼ਾਈ ਕਰਨੀ ਚਾਹੀਦੀ ਹੈ। ਇਸ ਮੌਕੇ ਡੇਂਗੂ ਦੇ ਲੱਛਣਾਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਕਰਮਚਾਰੀ ਬੇਅੰਤ ਸਿੰਘ ਤੇ ਹੋਰ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਸਕੂਲ ਮੁਕਾਬਲਿਆਂ ’ਚ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਰੋਲੀ ਵਿਚ ਜਲ ਸ਼ਕਤੀ ਵਿਭਾਗ ਦੇ ਪ੍ਰੋਜੈਕਟਾਂ ’ ਤੇ 500 ਕਰੋੜ ਖਰਚਣ ਦਾ ਟੀਚਾ - ਮੁਕੇਸ਼ ਅਗਨੀਹੋਤਰੀ
Ad Position 24