01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਬੱਡੀ ਵਿਚ ਫ਼ਰੀਦਕੋਟ ਅਤੇ ਮੋਗਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਰੂਪਨਗਰ, 31 ਅਕਤੂਬਰ (ਪੱਤਰ ਪ੍ਰੇਰਕ)-70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਸਟਾਈਲ ਅੰਡਰ-17 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਅੱਜ ਸਥਾਨਕ ਡੀ. ਏ.

Ad Position 21
No active advertisement
ਅਜੀਤ ਡੈਸਕ 01-11-2026
ਰੂਪਨਗਰ, 31 ਅਕਤੂਬਰ (ਪੱਤਰ ਪ੍ਰੇਰਕ)-70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਸਟਾਈਲ ਅੰਡਰ-17 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਅੱਜ ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਏ। ਇਹ ਚਾਰ ਰੋਜ਼ਾ ਮੁਕਾਬਲੇ ਸਿੱਖਿਆ ਵਿਭਾਗ ਰੂਪਨਗਰ ਵਲੋਂ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਚਾਰ ਰੋਜ਼ਾ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 550 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੌਰਾਨ ਟੀਮਾਂ ਵਿਚਕਾਰ ਕਰੀਬ 80 ਰੋਮਾਂਚਕ ਮੈਚ ਖੇਡੇ ਗਏ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਲੜਕਿਆਂ ਦੇ ਵਰਗ ਵਿਚ ਫ਼ਰੀਦਕੋਟ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਦੇ ਵਰਗ ਵਿਚ ਮੋਗਾ ਦੀ ਟੀਮ ਨੇ ਫ਼ਾਜ਼ਿਲਕਾ ਨੂੰ ਮਾਤ ਦੇ ਕੇ ਜੇਤੂ ਹੋਣ ਦਾ ਮਾਣ ਪ੍ਰਾਪਤ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸਟੇਟ ਐਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਅਤੇ ਪ੍ਰਿੰਸੀਪਲ ਸੰਗੀਤਾ ਰਾਣੀ ਨੇ ਸਾਂਝੇ ਤੌਰ ’ਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਖੇਡਾਂ ਨਾਲ ਜੁੜੇ ਰਹਿਣ, ਖੇਡ ਭਾਵਨਾ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਮਨਦੀਪ ਸਿੰਘ, ਰਾਜਵੀਰ ਸਿੰਘ, ਪੰਕਜ ਵਸ਼ਿਸ਼ਟ, ਅਸ਼ੋਕ ਕੁਮਾਰ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਅਨੀਤਾ, ਪੁਸ਼ਪਾ ਦੇਵੀ, ਹਰਿੰਦਰ ਪਾਲ, ਨਰਿੰਦਰ ਸੈਣੀ, ਜਸਵੀਰ ਕੌਰ, ਦਲਜੀਤ ਕੌਰ ਅਤੇ ਸਤਵੰਤ ਕੌਰ ਨੇ ਅਧਿਕਾਰੀਆਂ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਬਣਾਇਆ ਆਪਣਾ ਉਮੀਦਵਾਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਦਾ ਕੀਤਾ ਧੰਨਵਾ... ਅਗਲੀ ਖ਼ਬਰ ਵਿਲੱਖਣ ਸਟਾਲ ਮਨੋਰੰਜਕ ਖੇਡ ਮੁਕਾਬਲੇ ਹੋਣਗੇ, ਪਬਲਿਕ ਲਈ ਇਨਾਮੀ ਰਾਸ਼ੀ ਦਾ ਡਰਾਅ ਵੀ ਕੱਢਿਆ ਜਾਵੇਗਾ
Ad Position 24