31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਭਾਜਪਾ ਰੋਪੜ ਮੰਡਲ ਵਲੋਂ ਸ਼ਰਧਾਂਜਲੀ ਭੇਟ

ਰੂਪਨਗਰ, 31 ਅਕਤੂਬਰ (ਯਸ਼ਵੰਤ ਬੱਸੀ)-ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਸੂਤਰਧਾਰ, ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਭਾਜਪਾ ਰੋਪੜ ਮੰਡਲ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਰੋਪੜ ਮੰਡਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਭਾਜਪਾ ਦਫ਼ਤਰ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 01-11-2026
ਰੂਪਨਗਰ, 31 ਅਕਤੂਬਰ (ਯਸ਼ਵੰਤ ਬੱਸੀ)-ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਸੂਤਰਧਾਰ, ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਭਾਜਪਾ ਰੋਪੜ ਮੰਡਲ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਰੋਪੜ ਮੰਡਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਭਾਜਪਾ ਦਫ਼ਤਰ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਰਾਸ਼ਟਰ ਨਿਰਮਾਣ ਵਿਚ ਸਰਦਾਰ ਪਟੇਲ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਰਾਸ਼ਟਰੀ ਏਕਤਾ ਦਿਵਸ ਮਨਾਉਣ ਦਾ ਉਦੇਸ਼ ਦੇਸ਼ ਵਾਸੀਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਸਰਦਾਰ ਪਟੇਲ ਦੇ ਆਦਰਸ਼ਾਂ ਤੋਂ ਪ੍ਰੇਰਿਤ ਕਰਨਾ ਹੈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈਂਦਿਆਂ ਸਮਾਜਿਕ ਸਦਭਾਵਨਾ, ਰਾਸ਼ਟਰੀ ਏਕਤਾ ਅਤੇ ਦੇਸ਼ ਦੀ ਤਰੱਕੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸਰਦਾਰ ਪਟੇਲ ਦੇ ਆਦਰਸ਼ਾਂ ’ਤੇ ਚੱਲਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਹਾਜ਼ਰ ਹਿੰਮਤ ਸਿੰਘ ਗਿਰਨ, ਮੋਨਿਕਾ ਰਾਣੀ, ਰਾਜੇਸ਼ਵਰ ਨੱਡਾ, ਰਾਜੀਵ ਕ੍ਰਿਪਲਾਨੀ, ਸ਼ਿਵ ਕੁਮਾਰ, ਧਰਮਿੰਦਰ ਕੁਮਾਰ ਸਹੋਤਾ, ਦਿਨੇਸ਼ ਕੁਮਾਰ, ਅਨਿਲ ਕੁਮਾਰ ਸਿੰਘ, ਜੀਤ ਰਾਮ ਵਰਮਾ, ਪੀ.ਪੀ. ਕੁਮਾਰ, ਰਮਨ ਜਿੰਦਲ, ਅਭਿਸ਼ੇਕ ਸ਼ਰਮਾ, ਯੋਗੇਸ਼ ਗੋਇਲ, ਕੇਹਰ ਸਿੰਘ, ਰਾਜ ਕੁਮਾਰ ਰਾਜੂ, ਰਾਜਿੰਦਰ ਕੱਕੜ, ਰਾਜਵੀਰ ਸਿੰਘ ਆਦਿ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਹਰੀ ਸ੍ਰੋਤ ਮੁਲਾਜ਼ਮਾਂ ਵਲੋਂ 14 ਨਵੰਬਰ ਦੇ ਧੂਰੀ ਮੋਰਚੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਢੰਗਰਾਲੀ ਵਿਖੇ ਕੀਤੀ ਇਕੱਤਰਤਾ
Ad Position 24