31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੇਲਾ ਕਾਲਜ ਨੇ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਜਿੱਤਿਆ ਨੁੱਕੜ ਨਾਟਕ

ਬੇਲਾ, 31 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਥੀਏਟਰ ਦੀ ਟੀਮ ਨੇ ਸੀ. ਜੀ.

Ad Position 21
No active advertisement
ਅਜੀਤ ਡੈਸਕ 01-11-2026
ਬੇਲਾ, 31 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਥੀਏਟਰ ਦੀ ਟੀਮ ਨੇ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਵਲੋਂ ਕਰਵਾਏ ਗਏ ‘ਸਵਿਸਕਾਰ’ ਫ਼ੈਸਟੀਵਲ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਟੀਮ ਨੂੰ ਮੁਬਾਰਕਬਾਦ ਦਿੰਦੇ ਦੱਸਿਆ ਕਿ ਫ਼ੈਸਟੀਵਲ ਵਿਚ ਨੁੱਕੜ ਨਾਟਕਾਂ ਦੇ ਰਾਜ ਪੱਧਰ ਦੇ ਮੁਕਾਬਲੇ ਹੋਏ, ਜਿਸ ਵਿਚ ਦਿੱਲੀ, ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਪੰਜਾਬ ਰਾਜ ਦੀਆਂ ਟੀਮਾਂ ਪੁੱਜੀਆਂ। ਬੇਲਾ ਕਾਲਜ ਨੇ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਇਸ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਇਸ ਮੁਕਾਬਲੇ ਦੀ ਜਿੱਤ ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ .ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਬੇਲਾ ਕਾਲਜ ਦੀ ਥੀਏਟਰ ਟੀਮ ਖੇਤਰੀ ਯੁਵਕ ਮੇਲਿਆਂ ਵਿਚ ਲਮੇਰੇ ਸਮੇਂ ਤੋਂ ਮੋਹਰੀ ਰਹੀ ਹੈ। ਇਸ ਰਾਜ ਪੱਧਰੀ ਜਿੱਤ ਨੇ ਕਾਲਜ ਦੀ ਥੀਏਟਰ ਪ੍ਰਤੀ ਸੰਜੀਦਗੀ ਅਤੇ ਆਪਣੇ ਵਿਦਿਆਰਥੀਆਂ ਦੇ ਹੁਨਰ ਪ੍ਰਤੀ ਪ੍ਰਤੀਬੱਧਤਾ ਜ਼ਾਹਿਰ ਕੀਤੀ ਹੈ। ਜੇਤੂ ਟੀਮ ਅਤੇ ਕੋਚ ਸਾਹਿਬਾਨ ਦਾ ਕਾਲਜ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਮਮਤਾ ਅਰੋੜਾ, ਪ੍ਰੋ. ਸੁਨੀਤਾ ਰਾਣੀ, ਡਾ. ਹਰਪ੍ਰੀਤ ਸਿੰਘ ਭਿਓਰਾ, ਡਾ. ਅਣਖ ਸਿੰਘ ਅਤੇ ਲੈਫ਼ਟੀਨੈਂਟ ਪ੍ਰਿਤਪਾਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੱਜ ਵਿਖੇ ‘ਦ ਸਟਰੀਟ ਚੈਪਟਰ’ ਦੀ ਲਾਇਬ੍ਰੇਰੀ ਸਥਾਪਿਤ ਅਗਲੀ ਖ਼ਬਰ ਸੂਰੇਵਾਲ ਦੇ ਜੰਗਲਾਂ ਵਿਚ ਖੈਰ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਹੋ ਰਿਹਾ ਹੈ ਵਾਧਾ
Ad Position 24