ਵਿਧਾਇਕ ਦਿਨੇਸ਼ ਚੱਢਾ ਨੇ ਰਾਏਪੁਰ ਵਿਖੇ 3.18 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਕੰਮ ਕਰਵਾਇਆ ਸ਼ੁਰੂ
ਕਾਹਨਪੁਰ ਖੂਹੀ, 1 ਨਵੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਰਾਏਪੁਰ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਕਾਹਨਪੁਰ ਖੂਹੀ, 1 ਨਵੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਰਾਏਪੁਰ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ’ਤੇ ਕਰੀਬ 3 ਲੱਖ 18 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਕੰਮ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਦੇ ਤਮਾਮ ਪਿੰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੰਚਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕੰਮ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਈਪ ਲਾਈਨ ਵਿਛਾਉਣ ਦੌਰਾਨ ਪਾਣੀ ਦੀ ਸਪਲਾਈ, ਪ੍ਰੈਸ਼ਰ ਤੇ ਲੀਕੇਜ ਵਰਗੇ ਤਕਨੀਕੀ ਪਹਿਲੂਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।