ਵਿਧਾਇਕ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਮਿਲਣ ’ਤੇ ਵੱਖ-ਵੱਖ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਅਨਾਜ ਮੰਡੀ ਵਿਚ ਫ਼ਸਲ ਦੀ ਖ਼ਰੀਦ ਤੇ ਮੰਡੀ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੰਡੀ ਵਿਚ ਪੁੱਜੇ।
ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਅਨਾਜ ਮੰਡੀ ਵਿਚ ਫ਼ਸਲ ਦੀ ਖ਼ਰੀਦ ਤੇ ਮੰਡੀ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੰਡੀ ਵਿਚ ਪੁੱਜੇ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਖ਼ਰੀਦ ਪ੍ਰਕਿਰਿਆ, ਫ਼ਸਲ ਦੀ ਚੁਕਾਈ, ਅਦਾਇਗੀ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਡਾ. ਸ਼ਰਮਾ ਨੇ ਕਿਹਾ ਕਿ ਅਨਾਜ ਮੰਡੀਆਂ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਦਾ ਨਤੀਜਾ ਮੰਡੀ ਤੱਕ ਪਹੁੰਚਾਉਣ ਵਾਲਾ ਅਹਿਮ ਕੇਂਦਰ ਹਨ। ਇਸ ਲਈ ਇਥੇ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀ ਵਰਗ ਵੀ ਖ਼ਰੀਦ ਪ੍ਰਬੰਧਾਂ ਦੀ ਅਹਿਮ ਕੜੀ ਹੈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਮੰਡੀ ਵਿਚ ਸਾਫ਼-ਸਫ਼ਾਈ, ਲੋੜੀਂਦੀਆਂ ਬੁਨਿਆਦੀ ਸਹੂਲਤਾਂ ਤੇ ਸੁਚੱਜੇ ਪ੍ਰਬੰਧਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਸੰਬੰਧਿਤ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਉਠਾਏ ਗਏ ਮਸਲਿਆਂ ਨੂੰ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਭਾਜਪਾ ਆਗੂ ਡਾ. ਰਾਜਿੰਦਰ ਕੁਮਾਰ, ਰਮਨ ਸ਼ਰਮਾ, ਹਰਮਨ ਪ੍ਰਿੰਸ, ਅਨਿਲ ਸ਼ਰਮਾ ਅਤੇ ਸੁਭਾਸ਼ ਚੰਦਰ ਤੋਂ ਇਲਾਵਾ ਆੜ੍ਹਤੀ ਨੁਮਾਇੰਦਿਆਂ ਅਜੈ ਕਪਿਲਾ, ਰਾਮ ਮੂਰਤੀ ਸ਼ਰਮਾ, ਸ਼ਿਵ ਕੁਮਾਰ ਤੇ ਪ੍ਰਿੰਸ ਉੱਪਲ ਸਮੇਤ ਹੋਰ ਹਾਜ਼ਰ ਸਨ।