02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾਉਣ ਲਈ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਵਿਸ਼ਾਲ ਬਾਈਕ ਰੈਲੀ

ਰੂਪਨਗਰ/ਸ੍ਰੀ ਚਮਕੌਰ ਸਾਹਿਬ, 1 ਨਵੰਬਰ (ਸਤਨਾਮ ਸਿੰਘ ਸੱਤੀ/ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਗਈ। 500 ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਰਾਹੀਂ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੁਨੇਹਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਰੂਪਨਗਰ/ਸ੍ਰੀ ਚਮਕੌਰ ਸਾਹਿਬ, 1 ਨਵੰਬਰ (ਸਤਨਾਮ ਸਿੰਘ ਸੱਤੀ/ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਗਈ। 500 ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਰਾਹੀਂ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੁਨੇਹਾ ਦਿੱਤਾ ਗਿਆ। ਰੈਲੀ ਦੀ ਸ਼ੁਰੂਆਤ ਸ੍ਰੀ ਚਮਕੌਰ ਸਾਹਿਬ ਤੋਂ ਹੋਈ, ਜਦਕਿ ਇਸ ਦੀ ਸਮਾਪਤੀ ਰੂਪਨਗਰ ਵਿਖੇ ਕੀਤੀ ਗਈ। ਰੈਲੀ ਦੀ ਸ਼ੁਰੂਆਤ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਸਮੇਤ ਹਲਕੇ ਦੇ ਵਿਧਾਇਕ ਅਤੇ ਹੋਰ ਆਗੂ ਤੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨੌਜਵਾਨਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਸਮਾਜ ਨਸ਼ਿਆਂ ਦੀ ਲਾਹਨਤ ਵਿਰੁੱਧ ਇਕਜੁੱਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਈਕ ਰੈਲੀ ਦਾ ਮਕਸਦ ਪਿੰਡਾਂ ਤੇ ਸ਼ਹਿਰਾਂ ਤੱਕ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣਾ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਰੈਲੀ ਵਿਚ ਸ਼ਾਮਿਲ ਨੌਜਵਾਨ ਇਸ ਮੁਹਿੰਮ ਦੇ ਅੰਬੈਸਡਰ ਵਜੋਂ ਸਮਾਜ ਵਿਚ ਜਾਗਰੂਕਤਾ ਫੈਲਾਉਣਗੇ। ਰੈਲੀ ਸ੍ਰੀ ਚਮਕੌਰ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚੀ, ਜਿਥੇ ਨੌਜਵਾਨਾਂ ਨੇ ਨਤਮਸਤਕ ਹੋ ਕੇ ਅਰਦਾਸ ਕੀਤੀ। ਉਪਰੰਤ ਰੈਲੀ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਬੇਲਾ ਕਸਬੇ ਵੱਲ ਰਵਾਨਾ ਹੋਈ ਤੇ ਵੱਖ-ਵੱਖ ਰਸਤਿਆਂ ਤੋਂ ਹੁੰਦੀ ਹੋਈ ਰੂਪਨਗਰ ਪਹੁੰਚੀ। ਰੂਪਨਗਰ ਵਿਖੇ ਰੈਲੀ ਦੀ ਸਮਾਪਤੀ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਵੱਡੀ ਲੋਕ ਲਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਵਿਕਰੀ ਤੇ ਤਸਕਰੀ ਰੋਕਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ, ਪਰ ਇਸ ਲੜਾਈ ਵਿਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ਸਮੇਤ ਹੋਰ ਕਦਮ ਵੀ ਚੁੱਕੇ ਜਾ ਰਹੇ ਹਨ। ਇਸ ਮੌਕੇ ਨਿਊਟਰੀਸ਼ਨਿਸਟ ਅੰਮ੍ਰਿਤ ਦਿਓਲ ਨੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪੌਸ਼ਟਿਕ ਭੋਜਨ, ਹਰੀਆਂ ਸਬਜ਼ੀਆਂ, ਮੌਸਮੀ ਫਲ ਅਤੇ ਰੋਜ਼ਾਨਾ ਕਸਰਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਸ. ਡੀ. ਐਮ. ਪ੍ਰਦੀਪ ਸਿੰਘ ਬੈਂਸ, ਐਸ. ਡੀ. ਐਮ. ਸੁਖਪਾਲ ਸਿੰਘ, ਡੀ. ਐਸ. ਪੀ. ਮਨਜੀਤ ਸਿੰਘ ਔਲਖ, ਡੀ. ਐਸ. ਪੀ. ਦੀਪਿੰਦਰ ਸਿੰਘ, ਤਹਿਸੀਲਦਾਰ ਕੁਲਵਿੰਦਰ ਸਿੰਘ, ਤਹਿਸੀਲਦਾਰ ਸੁਰਿੰਦਰਪਾਲ ਸਿੰਘ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਅਮਨਦੀਪ ਸਿੰਘ ਮਾਂਗਟ, ਭਾਗ ਸਿੰਘ ਮਦਾਨ, ਵਿਸ਼ਾਲ ਕਸ਼ਯਪ, ਪ੍ਰਸ਼ੋਤਮ ਸਿੰਘ ਮਾਹਲ, ਰਵਿੰਦਰ ਸਿੰਘ ਰੱਬੀ, ਭੁਪਿੰਦਰ ਸਿੰਘ ਭੂਰਾ, ਹਰਿੰਦਰ ਸਿੰਘ ਕਾਕਾ ਜਟਾਣਾ, ਗੁਰਪ੍ਰੀਤ ਸਿੰਘ ਹੈਪੀ, ਵਿਨੇ ਧਵਨ, ਦਲਵੀਰ ਸਿੰਘ ਅਟਾਰੀ, ਗੁਰੀ ਕਧੋਲਾ, ਗੁਰਦੀਪ ਸਿੰਘ ਬਾਜਵਾ, ਹੈਪੀ ਅਟਾਰੀ, ਪਰਮਿੰਦਰ ਸਿੰਘ ਸੇਖੋਂ, ਜੋਧ ਲਹਿਲ, ਰਘਬੀਰ ਸਿੰਘ ਮਾਵੀ, ਰਵਿੰਦਰ ਗਰੇਵਾਲ, ਐਸ. ਆਈ. ਸੋਹਨ ਲਾਲ, ਐਸ. ਐਚ. ਓ. ਸ਼ਵਿੰਦਰ ਸਿੰਘ, ਐਸ. ਐੱਚ. ਓ. ਪਵਨ ਚੌਧਰੀ ਤੇ ਅਮਰ ਸਿੰਘ ਸੋਖੀਆਂ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਮਿਲਣ ’ਤੇ ਵੱਖ-ਵੱਖ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
Ad Position 24