ਸਰਦਾਰ ਪਟੇਲ ਦੀ ਜੈਅੰਤੀ ਮੌਕੇ ਬੀ. ਬੀ. ਐਮ. ਬੀ. ਨੰਗਲ ਵਲੋਂ ‘ਏਕਤਾ ਦੌੜ’ ਦਾ ਆਯੋਜਨ
ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਤੇ ਕੌਮੀ ਏਕਤਾ ਦਿਵਸ ਮੌਕੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ.
ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਤੇ ਕੌਮੀ ਏਕਤਾ ਦਿਵਸ ਮੌਕੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਨੰਗਲ ਵਲੋਂ ‘ਏਕਤਾ ਦੌੜ’ ਦਾ ਆਯੋਜਨ ਕੀਤਾ। ਬੀ. ਬੀ. ਐਮ. ਬੀ. ਦੇ ਮੁੱਖ ਇੰਜੀਨੀਅਰ ਸੀ. ਪੀ. ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਦੌੜ ਵਿਚ ਬੋਰਡ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐਸ. ਐਫ.) ਦੇ ਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ ਬੈਨੀਪਾਲ, ਇੰਜੀਨੀਅਰ ਸੁਰਿੰਦਰ ਧੀਮਾਨ ਸਮੇਤ ਹੋਰ ਅਧਿਕਾਰੀ, ਕਰਮਚਾਰੀ ਅਤੇ ਸੀ. ਆਈ. ਐਸ. ਐਫ. ਦੇ ਜਵਾਨ ਮੌਜੂਦ ਸਨ। ਦੌੜ ਵਿਚ ਸ਼ਾਮਿਲ ਭਾਗੀਦਾਰਾਂ ਨੇ ਇਕੱਠੇ ਦੌੜ ਲਗਾ ਕੇ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਵੱਲਭ ਭਾਈ ਪਟੇਲ ਨੇ ਦੇਸ਼ ਦੀਆਂ ਵੱਖ-ਵੱਖ ਰਿਆਸਤਾਂ ਨੂੰ ਇਕਜੁੱਟ ਕਰਕੇ ਕੌਮੀ ਏਕਤਾ ਦੀ ਮਜ਼ਬੂਤ ਨੀਂਹ ਰੱਖੀ ਸੀ। ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਹਰੇਕ ਨਾਗਰਿਕ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਸੀ ਭਾਈਚਾਰਾ, ਸਦਭਾਵਨਾ ਅਤੇ ਸਾਂਝੀਵਾਲਤਾ ਦੀ ਭਾਵਨਾ ਮਜ਼ਬੂਤ ਕਰਦਿਆਂ ਰਾਸ਼ਟਰ ਨਿਰਮਾਣ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਵੀ ਦਿੱਤਾ।