ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਐਨ. ਐਸ. ਐਸ. ਵਿਭਾਗ ਵਲੋਂ ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ
ਨੂਰਪੁਰ ਬੇਦੀ, 1 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸ਼ਲਾਘਾਯੋਗ ਤਰੀਕੇ ਨਾਲ ਕਾਲਜ ਵਿਖੇ ਇਕ ਰੋਜ਼ਾ ਐਨ. ਐਸ.
ਨੂਰਪੁਰ ਬੇਦੀ, 1 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸ਼ਲਾਘਾਯੋਗ ਤਰੀਕੇ ਨਾਲ ਕਾਲਜ ਵਿਖੇ ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ। ਇਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਨੂੰ ਜਨਮ ਦਿਨ ਮੌਕੇ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਤੋ ਬਾਅਦ ਵਲੰਟੀਅਰਜ਼ ਦੁਆਰਾ ਪਰਾਲੀ ਨਾ ਸਾੜਨ ਵਿਰੁੱਧ ਰੈਲੀ ਵੀ ਕੱਢੀ ਗਈ। ਇਸ ਤੋਂ ਬਾਅਦ ਵਲੰਟੀਅਰ ਵਲੋਂ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਤੇ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾ ਤੇ ਭਾਸ਼ਨ ਦੀ ਖ਼ੂਬਸੂਰਤ ਵਿਚਾਰਾਂ ਨਾਲ ਪੇਸ਼ਕਾਰੀ ਕੀਤੀ। ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਜਿਥੇ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਉਥੇ ਹੀ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਗਈ ਅਤੇ ਇਸ ਤੋਂ ਬਾਅਦ ਰਾਸ਼ਟਰੀ ਏਕਤਾ ਦੀ ਮਹੱਤਤਾ ਸੰਬੰਧੀ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਦੇ ਭਵਿੱਖ ਵਿਚ ਕਾਮਯਾਬ ਹੋਣ ਲਈ ਦਿੱਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।