02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲਹਿਰੀ ਸ਼ਾਹ ਮੰਦਰ ਵਿਖੇ ਨਤਮਸਤਕ ਹੋਏ ਵਿਧਾਇਕ ਦਿਨੇਸ਼ ਚੱਢਾ, ਮੰਦਰ ਕਮੇਟੀ ਵਲੋਂ ਸਨਮਾਨਿਤ

ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ-2027 ਲਈ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਰੂਪਨਗਰ ਦੇ ਪ੍ਰਸਿੱਧ ਲਹਿਰੀ ਸ਼ਾਹ ਮੰਦਰ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ।

Ad Position 21
No active advertisement
ਅਜੀਤ ਡੈਸਕ 02-11-2026
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ-2027 ਲਈ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਰੂਪਨਗਰ ਦੇ ਪ੍ਰਸਿੱਧ ਲਹਿਰੀ ਸ਼ਾਹ ਮੰਦਰ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪ੍ਰਬੰਧਕਾਂ ਨੇ ਆਮ ਆਦਮੀ ਪਾਰਟੀ ਵਲੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਆਉਣ ਵਾਲੀਆਂ ਚੋਣਾਂ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਸਿਰਫ਼ ਸਿਆਸੀ ਜ਼ਿੰਮੇਵਾਰੀ ਨਹੀਂ, ਸਗੋਂ ਫ਼ਰਜ਼ ਹੈ। ਪਾਰਟੀ ਵਲੋਂ ਮੁੜ ਭਰੋਸਾ ਪ੍ਰਗਟਾਉਂਦਿਆਂ ਉਮੀਦਵਾਰ ਬਣਾਏ ਜਾਣ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲੇ ਪਿਆਰ, ਸਹਿਯੋਗ ਤੇ ਭਰੋਸੇ ਦਾ ਮੁੱਲ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਮੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੂਪਨਗਰ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਇਸ ਦੌਰਾਨ ਉਨ੍ਹਾਂ ਮੰਦਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਮਾਣ-ਸਨਮਾਨ ਤੇ ਸ਼ੁੱਭਕਾਮਨਾਵਾਂ ਲਈ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਸੈਂਡ ਸੁਸਾਇਟੀ ਦੇ ਦੀਵਾਲੀ ਮੇਲੇ ਦੌਰਾਨ ਤਿੰਨ ਔਰਤਾਂ ਨੇ ਜਿੱਤੇ ਸ਼ਾਨਦਾਰ ਇਨਾਮ ਅਗਲੀ ਖ਼ਬਰ ਬੇਲਾ ਕਾਲਜ ਨੇ ਕਰਵਾਇਆ ਯੁਵਾ ਇੰਨੋਵੇਸ਼ਨ ਮੇਲਾ
Ad Position 24