02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੋਲਡਨ ਸੈਂਡ ਸੁਸਾਇਟੀ ਦੇ ਦੀਵਾਲੀ ਮੇਲੇ ਦੌਰਾਨ ਤਿੰਨ ਔਰਤਾਂ ਨੇ ਜਿੱਤੇ ਸ਼ਾਨਦਾਰ ਇਨਾਮ

ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਵਿਚ ਪੀ. ਸੀ.

Ad Position 21
No active advertisement
ਮੀਟਿੰਗ ਵਿਚ ਜਾਣਕਾਰੀ ਦੇ ਰਹੇ ਸਿਵਲ ਸਰਜਨ ਡਾ. ਕਟਾਰੀਆ । 02-11-2026
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਵਿਚ ਪੀ.ਸੀ.ਪੀ.ਐਨ.ਡੀ.ਟੀ. ਐਕਟ-1994 ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਭਰੂਣ ਦੇ ਲਿੰਗ ਦੀ ਜਾਂਚ ਤੇ ਲਿੰਗ ਚੋਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀਆਂ ਮੀਟਿੰਗਾਂ ਹੋਈਆਂ। ਇਸ ਦੌਰਾਨ ਅਲਟਰਾਸਾਊਂਡ ਸੈਂਟਰਾਂ ਦੀ ਨਿਯਮਤ ਜਾਂਚ ਅਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਜ਼ਿਲ੍ਹੇ ਦੇ ਅਲਟਰਾਸਾਊਂਡ ਸੈਂਟਰਾਂ ਦੀ ਰਜਿਸਟਰੇਸ਼ਨ, ਨਵੀਨੀਕਰਨ, ਪਿਛਲੇ ਸਮੇਂ ਦੌਰਾਨ ਕੀਤੀਆਂ ਜਾਂਚਾਂ ਅਤੇ ਮਰੀਜ਼ਾਂ ਦੇ ਰਿਕਾਰਡ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲਿਆ ਗਿਆ। ਡਾ. ਕਟਾਰੀਆ ਨੇ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਦੱਸਣਾ ਕਾਨੂੰਨੀ ਅਪਰਾਧ ਹੈ ਅਤੇ ਕਿਸੇ ਵੀ ਸੈਂਟਰ ਵਲੋਂ ਨਿਯਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਰਜਿਸਟਰਡ ਅਲਟਰਾਸਾਊਂਡ ਸੈਂਟਰਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ ਅਤੇ ਲਾਜ਼ਮੀ ਫਾਰਮਾਂ ਤੇ ਰਿਕਾਰਡ ਦੀ ਪੜਤਾਲ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਮੁੱਖ ਉਦੇਸ਼ ਲਿੰਗ ਚੋਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਸਮਾਜ ਵਿਚ ਲੜਕੀਆਂ ਪ੍ਰਤੀ ਬਰਾਬਰੀ ਤੇ ਸਨਮਾਨ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜਾਗਰੂਕ ਰਹਿਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਾ. ਨੀਰਜ, ਡਾ. ਗੁਰਸੇਵਕ ਸਿੰਘ, ਰਵਿੰਦਰ ਸਿੰਘ, ਰੋਟਰੀ ਕਲੱਬ ਰੂਪਨਗਰ ਦੀ ਪ੍ਰਧਾਨ ਗਗਨ ਸੈਣੀ, ਰਾਜੇਸ਼ ਸਹਿਗਲ, ਏ.ਡੀ.ਏ. ਲਵਪ੍ਰੀਤ ਕੌਰ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਕੀ ਕਿਰਨ ਕਲੱਬ ਵਲੋਂ ਸਿਵਲ ਹਸਪਤਾਲ ’ਚ ਮਰੀਜ਼ਾਂ ਲਈ ਲੰਗਰ ਲਗਾਇਆ ਅਗਲੀ ਖ਼ਬਰ ਲਹਿਰੀ ਸ਼ਾਹ ਮੰਦਰ ਵਿਖੇ ਨਤਮਸਤਕ ਹੋਏ ਵਿਧਾਇਕ ਦਿਨੇਸ਼ ਚੱਢਾ, ਮੰਦਰ ਕਮੇਟੀ ਵਲੋਂ ਸਨਮਾਨਿਤ
Ad Position 24