ਅਜੈਵੀਰ ਸਿੰਘ ਲਾਲਪੁਰਾ ਨੇ ਸ਼ੇਖ਼ਾਂ ਮੁਹੱਲੇ ’ਚ ਭਗਵਤੀ ਜਾਗਰਣ ਦੌਰਾਨ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੂਪਨਗਰ ਦੇ ਸ਼ੇਖ਼ਾਂ ਮੁਹੱਲੇ ਵਿਖੇ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮਾਜ ਦੀ ਸੁੱਖ-ਸ਼ਾਂਤੀ ਅਤੇ ਹਰ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੂਪਨਗਰ ਦੇ ਸ਼ੇਖ਼ਾਂ ਮੁਹੱਲੇ ਵਿਖੇ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮਾਜ ਦੀ ਸੁੱਖ-ਸ਼ਾਂਤੀ ਅਤੇ ਹਰ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਧਾਰਮਿਕ ਤੇ ਸਮਾਜਿਕ ਸਾਂਝ ਵਧਾਉਣ ਅਤੇ ਲੋੜਵੰਦਾਂ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।