02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗਿਲੇ-ਸ਼ਿਕਵੇ ਭੁੱਲੋ, ਲੋਕਾਂ ਵਿਚ ਜਾਓ’; ਰਾਜੇਸ਼ ਚੌਧਰੀ ਨੇ ਭਾਜਪਾ ਵਰਕਰਾਂ ਨੂੰ ਦਿੱਤਾ ਸੁਨੇਹਾ ਸੰਗਠਨ ਮਜ਼ਬੂਤੀ ਲਈ ਘਰ - ਘਰ ਪਹੁੰਚਾਉਣ ਵਰਕਰ ਤੇ ਆਗੂ ਕੇਂਦਰ ਦੀਆਂ ਨੀਤੀਆਂ - ਰਾਜੇਸ਼ ਚੌਧਰੀ

ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੀ ਨੰਗਲ ਮੰਡਲ ਕਾਰਜਕਾਰਨੀ ਦੀ ਸਫਲ ਮੀਟਿੰਗ ਤੋਂ ਬਾਅਦ ਅੱਜ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਡਲ ਪ੍ਰਧਾਨ ਰਾਜੇਸ਼ ਚੌਧਰੀ ਨੇ ਮੀਟਿੰਗ ਵਿਚ ਉਤਸ਼ਾਹ ਨਾਲ ਸ਼ਾਮਲ ਹੋਏ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਸਰਗਰਮ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਆਪਣਾ ਸੰਪਰਕ ਵਧਾਉਣ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਲੋੜ ਹੈ।

Ad Position 21
No active advertisement
ਨੰਗਲ ਵਿਖੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਰਾਜੇਸ਼ ਚੌਧਰੀ। 02-11-2026
ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੀ ਨੰਗਲ ਮੰਡਲ ਕਾਰਜਕਾਰਨੀ ਦੀ ਸਫਲ ਮੀਟਿੰਗ ਤੋਂ ਬਾਅਦ ਅੱਜ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਡਲ ਪ੍ਰਧਾਨ ਰਾਜੇਸ਼ ਚੌਧਰੀ ਨੇ ਮੀਟਿੰਗ ਵਿਚ ਉਤਸ਼ਾਹ ਨਾਲ ਸ਼ਾਮਲ ਹੋਏ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਸਰਗਰਮ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਆਪਣਾ ਸੰਪਰਕ ਵਧਾਉਣ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਲੋੜ ਹੈ। ਰਾਜੇਸ਼ ਚੌਧਰੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਤ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਸੰਗਠਨ ਦੀ ਤਾਕਤ ਵਰਕਰਾਂ ਦੀ ਇੱਕਜੁੱਟਤਾ ਅਤੇ ਲੋਕਾਂ ਨਾਲ ਨੇੜਲੇ ਸੰਬੰਧਾਂ ਵਿਚ ਹੈ। ਇਸ ਲਈ ਆਪਸੀ ਗਿਲੇ-ਸ਼ਿਕਵੇ ਭੁੱਲਾ ਕੇ ਇਕਮੁੱਠਤਾ ਨਾਲ ਕੰਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਹਰੇਕ ਵਰਕਰ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੁਣ ਤੋਂ ਹੀ ਕਮਰ ਕੱਸ ਲਵੇ। ਉਨ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਲੋਕ ਲਹਿਰ ਬਣਾਉਣ ਅਤੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਸਮਾਜ ਵਿਚ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਮੰਡਲ ਪ੍ਰਧਾਨ ਅਤੇ ਕੌਂਸਲਰ ਰਣਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮੰਦਰ ਵਿਖੇ ਹੋਈ ਕਾਰਜਕਾਰਨੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ ਸੀ। ਇਸ ਦੌਰਾਨ ਨਸ਼ਿਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਵੀ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਤੀਜੇ ਪੜਾਅ ਦੀ ਪੰਜਵੀਂ ਮੰਜ਼ਿਲ ਪਾਇਆ ਲੈਂਟਰ ਡੇਰਾਬੱਸੀ ’ਚ 78 ਲੱਖ ਦੀ... ਅਗਲੀ ਖ਼ਬਰ ਮੋਰਿੰਡਾ ਵਿਖੇ ਬਾਬਾ ਬਾਲਕ ਨਾਥ ਜੀ ਦਾ 11ਵਾਂ ਜਾਗਰਣ ਕਰਵਾਇਆ
Ad Position 24