02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਤੀਜੇ ਪੜਾਅ ਦੀ ਪੰਜਵੀਂ ਮੰਜ਼ਿਲ ਪਾਇਆ ਲੈਂਟਰ ਡੇਰਾਬੱਸੀ ’ਚ 78 ਲੱਖ ਦੀ ਲਾਗਤ ਨਾਲ ਬਣਿਆ ਵਾਲਮੀਕਿ ਭਵਨ ਲੋਕ ਅਰਪਣ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ

ਡੇਰਾਬੱਸੀ, 1 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਵਾਲਮੀਕਿ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਾਂਝੇ ਭਵਨ ਦੀ ਲੋੜ ਨੂੰ ਪੂਰਾ ਕਰਦਿਆਂ ਕਰੀਬ 78 ਲੱਖ ਰੁ. ਦੀ ਲਾਗਤ ਨਾਲ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਨੂੰ ਲੋਕ ਅਰਪਣ ਕਰ ਦਿੱਤਾ।

Ad Position 21
No active advertisement
ਡੇਰਾਬੱਸੀ ਦੇ ਵਾਲਮੀਕਿ ਮੁਹੱਲੇ ਵਿਖੇ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਦਾ ਨੀਹ ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ। ਤਸਵੀਰ : ਰਣਬੀਰ ਸਿੰਘ ਪੜ੍ਹੀ 02-11-2026
ਡੇਰਾਬੱਸੀ, 1 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਵਾਲਮੀਕਿ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਾਂਝੇ ਭਵਨ ਦੀ ਲੋੜ ਨੂੰ ਪੂਰਾ ਕਰਦਿਆਂ ਕਰੀਬ 78 ਲੱਖ ਰੁ. ਦੀ ਲਾਗਤ ਨਾਲ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਨੂੰ ਲੋਕ ਅਰਪਣ ਕਰ ਦਿੱਤਾ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭਵਨ ਦਾ ਉਦਘਾਟਨ ਕਰਦਿਆਂ ਇਸ ਨੂੰ ਸਮਾਜਿਕ ਸਾਂਝ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਕੌਂਸਲਰ ਨਰੇਸ਼ ਉਪਨੇਜਾ ਸਮੇਤ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ਵਿਚ ਪਤਵੰਤੇ ਤੇ ਸ਼ਰਧਾਲੂ ਹਾਜ਼ਰ ਸਨ। ਸਮਾਗਮ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਬਰਾਬਰੀ ਅਤੇ ਆਪਸੀ ਸਦਭਾਵਨਾ ਦਾ ਮਾਰਗ ਦਰਸਾਉਂਦੀਆਂ ਹਨ। ਉੱਪਰਲੀ ਮੰਜ਼ਿਲ ਦੀ ਉਸਾਰੀ ਦਾ ਮੁੱਦਾ ਵੀ ਉੱਠਿਆ ਉਦਘਾਟਨੀ ਸਮਾਗਮ ਦੌਰਾਨ ਵਾਲਮੀਕਿ ਭਵਨ ਦੀ ਪ੍ਰਬੰਧਕ ਕਮੇਟੀ ਨੇ ਵਿਧਾਇਕ ਅੱਗੇ ਭਵਨ ਦੀ ਉੱਪਰਲੀ ਮੰਜ਼ਿਲ ਦੀ ਉਸਾਰੀ ਕਰਵਾਉਣ ਦੀ ਮੰਗ ਰੱਖੀ। ਕਮੇਟੀ ਮੈਂਬਰਾਂ ਨੇ ਕਿਹਾ ਕਿ ਭਵਿੱਖ ਦੀਆਂ ਲੋੜਾਂ ਨੂੰ ਦੇਖਦਿਆਂ ਭਵਨ ਦਾ ਹੋਰ ਵਿਸਥਾਰ ਕੀਤਾ ਜਾਣਾ ਜ਼ਰੂਰੀ ਹੈ। ਇਸ ‘ਤੇ ਵਿਧਾਇਕ ਰੰਧਾਵਾ ਨੇ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਅਗਲੀ ਉਸਾਰੀ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਦਾ ਹਾਜ਼ਰ ਲੋਕਾਂ ਨੇ ਸਵਾਗਤ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਤੇ ਕੌਂਸਲਰ ਨਰੇਸ਼ ਉਪਨੇਜਾ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਸਿਰਫ਼ ਸੜਕਾਂ ਅਤੇ ਗਲੀਆਂ ਦੀ ਉਸਾਰੀ ਤੱਕ ਸੀਮਤ ਨਹੀਂ, ਸਗੋਂ ਹਰ ਵਰਗ ਦੀਆਂ ਸਮਾਜਿਕ ਲੋੜਾਂ ਪੂਰੀਆਂ ਕਰਨਾ ਵੀ ਇਸ ਦਾ ਅਹਿਮ ਹਿੱਸਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸਕੱਤਰ ਗੁਰਮਿੰਦਰ ਸਿੰਘ ਦਾ ਸੇਵਾ-ਮੁਕਤੀ ’ਤੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਗਿਲੇ-ਸ਼ਿਕਵੇ ਭੁੱਲੋ, ਲੋਕਾਂ ਵਿਚ ਜਾਓ’; ਰਾਜੇਸ਼ ਚੌਧਰੀ ਨੇ ਭਾਜਪਾ ਵਰਕਰਾਂ ਨੂੰ ਦਿੱਤਾ ਸੁਨੇਹਾ ਸੰਗਠਨ ਮਜ਼ਬੂਤੀ ਲਈ ਘਰ -...
Ad Position 24