02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜ਼ਿਲ੍ਹਾ ਪੱਧਰੀ ਖੇਡਾਂ ਦੇ ਆਯੋਜਨ ਲਈ ਪੰਜਾਬ ਪ੍ਰਧਾਨ ਤੇ ਉੱਘੇ ਖੇਡ ਪ੍ਰਮੋਟਰ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਭੇਟ ਕੀਤੀ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ

ਨੂਰਪੁਰ ਬੇਦੀ, 1 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਬਜਰੂੜ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਸਫਲ ਆਯੋਜਨ ਲਈ ਅਖਿਲ ਭਾਰਤੀਯ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ , ਪੰਜਾਬ ਕਾਂਗਰਸ ਬੀ . ਸੀ ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਉੱਘੇ ਖੇਡ ਪ੍ਰਮੋਟਰ ਚੌਧਰੀ ਕਮਲ ਚੌਹਾਨ ਟੇਢੇਵਾਲ ਵਲੋਂ 21,000 ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 02-11-2026
ਨੂਰਪੁਰ ਬੇਦੀ, 1 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਬਜਰੂੜ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਸਫਲ ਆਯੋਜਨ ਲਈ ਅਖਿਲ ਭਾਰਤੀਯ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ , ਪੰਜਾਬ ਕਾਂਗਰਸ ਬੀ .ਸੀ ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਉੱਘੇ ਖੇਡ ਪ੍ਰਮੋਟਰ ਚੌਧਰੀ ਕਮਲ ਚੌਹਾਨ ਟੇਢੇਵਾਲ ਵਲੋਂ 21,000 ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ। ਖੇਡਾਂ ਦੇ ਆਯੋਜਨ ਵਿਚ ਪਾਏ ਇਸ ਮਹੱਤਵਪੂਰਨ ਯੋਗਦਾਨ ਲਈ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਚੋਧਰੀ ਕਮਲ ਚੌਹਾਨ ਟੇਢੇਵਾਲ ਨੇ ਕਿਹਾ ਕਿ ਅਜਿਹੇ ਖੇਡ ਸਮਾਗਮ ਬੱਚਿਆਂ ਅੰਦਰ ਖੇਡਾਂ ਪ੍ਰਤੀ ਰੁਚੀ ਅਤੇ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਖੇਡਾਂ ਬੱਚਿਆਂ ਨੂੰ ਅਨੁਸ਼ਾਸਨ, ਮਿਹਨਤ, ਆਪਸੀ ਸਹਿਯੋਗ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਭਾਵਨਾ ਸਿਖਾਉਂਦੀਆਂ ਹਨ। ਉਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ ਵਿਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਖੇਡਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਖੇਡ ਵਰਦੀਆਂ (ਜਰਸੀਆਂ) ਮੁਹੱਈਆ ਕਰਵਾਉਣ ਦਾ ਵਾਅਦਾ ਵੀ ਕੀਤਾ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਨੇ ਚੌਧਰੀ ਕਮਲ ਚੌਹਾਨ ਟੇਢੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਦੇ ਅਜਿਹੇ ਸਹਿਯੋਗ ਨਾਲ ਖੇਡ ਸਮਾਗਮਾਂ ਨੂੰ ਸਫਲ ਬਣਾਉਣ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਿਚ ਵੱਡੀ ਮਦਦ ਮਿਲਦੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਨਰਿੰਦਰਜੀਤ ਸਿੰਘ ਨਿੰਦੀ, ਬੀ.ਪੀ.ਓ. ਸੰਜੀਵ ਕੁਮਾਰ, ਸੀ.ਐੱਚ.ਟੀ. ਹਰਜੀਤ ਸਿੰਘ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਜਸਵਿੰਦਰ ਸਿੰਘ ਬੈਣੀਵਾਲ, ਪ੍ਰਿੰਸੀਪਲ ਹਰਦੀਪ ਸਿੰਘ ਢੀਂਡਸਾ , ਹਰਜੀਤ ਸਿੰਘ ਸੈਣੀ, ਪੰਡਿਤ ਨੀਰਜ ਚੰਦਨ, ਕਰਮਜੀਤ ਸਿੰਘ ਬੈਂਸ, ਨਰਿੰਦਰਜੀਤ ਸਿੰਘ, ਗੁਰਬਖਸ਼ ਸਿੰਘ, ਗੁਰਿੰਦਰ ਸਿੰਘ ਬੰਗਾ, ਇੰਦਰਜੀਤ ਸਿੰਘ ਬੰਗਾ, ਹਰਕੇਸ਼ ਕੁਮਾਰ ਕਰਤਾਰਪੁਰ, ਸਮੂਹ ਬੀ.ਪੀ.ਓਜ਼, ਸਮੂਹ ਸੀ.ਐਚ.ਟੀਜ਼, ਅਧਿਆਪਕ ਸਾਹਿਬਾਨ ਅਤੇ ਕਾਫ਼ੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਸੁਣਿਆ ਪ੍ਰਧਾਨ ਮੰਤਰੀ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਅਗਲੀ ਖ਼ਬਰ ਸ਼ਿਵ ਮੰਦਰ ’ਚ ਬੈਂਸ ਪਰਿਵਾਰ ਵਲੋਂ ਵਿਸ਼ਾਲ ਭੰਡਾਰਾ, ਹਰਜੋਤ ਬੈਂਸ ਨੇ ਖ਼ੁਦ ਵਰਤਾਇਆ ਲੰਗਰ
Ad Position 24