ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦਾ ਨਿਰੀਖਣ ਕਰ ਲਿਆ ਸਿਹਤ ਪ੍ਰਬੰਧਾਂ ਦਾ ਜਾਇਜ਼ਾ
ਰੂਪਨਗਰ, 2 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ, ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ।
ਰੂਪਨਗਰ, 2 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ, ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਤੇ ਸਿਹਤ ਸੇਵਾਵਾਂ ਨਾਲ ਸਬੰਧਤ ਕੇਂਦਰਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਸਪਤਾਲ ’ਚ ਆਉਣ ਵਾਲੇ ਮਰੀਜ਼ਾਂ ਨਾਲ ਨਿਮਰਤਾ ਤੇ ਸਹਿਯੋਗ ਵਾਲਾ ਵਿਵਹਾਰ ਕਰਨ ਦੀ ਹਦਾਇਤ ਕੀਤੀ। ਨਿਰੀਖਣ ਦੌਰਾਨ ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ, ਕ੍ਰਸਨਾ ਲੈਬੋਰਟਰੀ ਅਤੇ ਸਿਟੀ ਸਕੈਨ ਸੈਂਟਰ, ਜ਼ਿਲ੍ਹਾ ਹਸਪਤਾਲ ਦੀ ਲੈਬੋਰਟਰੀ ਤੇ ਸਖੀ ਵਨ ਸਟਾਪ ਸੈਂਟਰ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਹਰੇਕ ਵਿਭਾਗ ਵਿਚ ਉਪਲਬਧ ਸਹੂਲਤਾਂ, ਸਟਾਫ਼ ਦੀ ਕਾਰਜਪ੍ਰਣਾਲੀ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਐਮਰਜੈਂਸੀ ਵਾਰਡ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਸੰਬੰਧਤ ਸਟਾਫ਼ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਅਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਲਵਲੀਨ ਕੌਰ, ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।