02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ-ਕਾਲਜ ਭਾਰ ਚੁੱਕਣ ਤੇ ਸਡੋਲ ਸਰੀਰ ਚੈਂਪੀਅਨਸ਼ਿਪ ਸ਼ੁਰੂ

­ਸ੍ਰੀ ਅਨੰਦਪੁਰ ਸਾਹਿਬ, 2 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 03-11-2026
­ਸ੍ਰੀ ਅਨੰਦਪੁਰ ਸਾਹਿਬ, 2 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਤਿੰਨ ਰੋਜ਼ਾ ਅੰਤਰ-ਕਾਲਜ ਲੜਕੇ ਤੇ ਲੜਕੀਆਂ ਦੇ ਭਾਰ ਚੁੱਕਣ ਤੇ ਲੜਕਿਆਂ ਦੇ ਸਡੋਲ ਸਰੀਰ ਚੈਂਪੀਅਨਸ਼ਿਪ ਸ਼ੁਰੂ ਹੋ ਗਈ। ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿਚ ਡਾ. ਰਾਜਵੰਸ਼ ਸਿੰਘ ਗਿੱਲ ਮੁਖੀ ਲੋਕ ਪ੍ਰਸ਼ਾਸਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਮਰਪਣ, ਸਰੀਰਕ ਤੰਦਰੁਸਤੀ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਵਲੋਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ, ਖੇਡ ਭਾਵਨਾ ਅਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਅਸ਼ੋਕ ਕੁਮਾਰ ਵਲੋਂ ਕੀਤੀ ਗਈ। ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਤੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਅਰਜੁਨ ਐਵਾਰਡੀ ਪਰਮਜੀਤ ਸ਼ਰਮਾ, ਸੁਰਿੰਦਰ ਭੱਲਾ, ਡਾ. ਵੀਰਪਾਲ ਸਿੰਘ, ਡਾ. ਕਿਰਨਜੀਤ ਕੌਰ, ਪ੍ਰੋ. ਜਗਵੰਤ ਸਿੰਘ, ਪ੍ਰਦੀਪ ਸਿੰਘ, ਕਬੱਡੀ ਕੋਚ ਗੁਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਸਕੂਲ ਵਲੋਂ ਏ. ਐਫ. ਐਸ. ਦੀ 8ਵੀਂ ਸਾਲਾਨਾ ਕਾਨਫ਼ਰੰਸ-26 ਵਿਚ ਸ਼ਾਨਦਾਰ ਸ਼ਮੂਲੀਅਤ ਅਗਲੀ ਖ਼ਬਰ ਖਰੜ ਦੇ ਬੱਸ ਸਟੈਂਡ ਦੀ ਉਸਾਰੀ ਦੇ ਮਾਮਲੇ ਨੂੰ ਲੈ ਕੇ ਬਲਾਕ ਸੰਮਤੀ ਦੇ 7 ਮੈਂਬਰਾਂ ਵਲੋਂ ਵਾਕ ਆਊਟ ਤੇ 7 ਮੈਂਬਰਾਂ ਨੇ ਦਿ...
Ad Position 24