04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 3 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬੀ. ਕਾਮ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।

Ad Position 21
No active advertisement
ਅਜੀਤ ਡੈਸਕ 04-11-2026
ਨੂਰਪੁਰ ਬੇਦੀ, 3 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬੀ. ਕਾਮ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਪ੍ਰੀਖਿਆਵਾਂ ਵਿਚ ਐਲਾਨੇ ਨਤੀਜੇ ਵਿਚੋਂ ਟਿੱਬਾ ਨੰਗਲ ਕਾਲਜ ਬੀ.ਕਾਮ ਦੀ ਵਿਦਿਆਰਥਣ ਨਿਆਰਕਾ ਨੇ 87.8 ਫ਼ੀਸਦੀ ਪਹਿਲਾ, ਪਲਕ ਰਾਣੀ ਨੇ 77.4 ਫ਼ੀਸਦੀ ਦੂਜਾ ਤੇ ਮਨਦੀਪ ਕੌਰ ਨੇ 74. 8 ਫ਼ੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਤਿਗੁਰੂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੁਆਰਾ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ ਅਤੇ ਭੂਰੀ ਵਾਲੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਵੀ ਸਾਰੇ ਸਟੂਡੈਂਟਸ ਨੂੰ ਵਧਾਈ ਸੰਦੇਸ਼ ਭੇਜੇ ਗਏ। ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਦੁਆਰਾ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਕਾਂਗਰਸ ਭਵਨ ਵਿਵਾਦ ਨੇ ਰੂਪਨਗਰ ਦੀ ਸਿਆਸਤ ਵਿਚ ਛੇੜੀ ਨਵੀਂ ਚਰਚਾ ਦਲਿਤ ਆਗੂ ਨਾਲ ਕਥਿਤ ਹੱਥੋਪਾਈ ਤੇ ਜਾਤੀ ਸ... ਅਗਲੀ ਖ਼ਬਰ ਕੀਰਤਪੁਰ ਸਾਹਿਬ ਪੁਲਿਸ ਵਲੋਂ ਲੜਾਈ-ਝਗੜਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Ad Position 24