04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚੰਡੀਗੜ੍ਹ ਕਾਂਗਰਸ ਭਵਨ ਵਿਵਾਦ ਨੇ ਰੂਪਨਗਰ ਦੀ ਸਿਆਸਤ ਵਿਚ ਛੇੜੀ ਨਵੀਂ ਚਰਚਾ ਦਲਿਤ ਆਗੂ ਨਾਲ ਕਥਿਤ ਹੱਥੋਪਾਈ ਤੇ ਜਾਤੀ ਸੂਚਕ ਟਿੱਪਣੀਆਂ ਦੇ ਦੋਸ਼ਾਂ ਕਾਰਨ ਬਰਿੰਦਰ ਸਿੰਘ ਢਿੱਲੋਂ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ)-ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਬੀਤੇ ਦਿਨੀਂ ਯੂਥ ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਤੇ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦਰਮਿਆਨ ਹੋਏ ਵਿਵਾਦ ਨੇ ਹੁਣ ਸੂਬੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਕਥਿਤ ਹੱਥੋਪਾਈ ਤੇ ਜਾਤੀ ਸੂਚਕ ਸ਼ਬਦਾਵਲੀ ਵਰਤਣ ਦੇ ਦੋਸ਼ਾਂ ਤੋਂ ਬਾਅਦ ਇਹ ਮਾਮਲਾ ਸਿਆਸੀ ਤੌਰ ’ਤੇ ਭਖਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-11-2026
ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ)-ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਬੀਤੇ ਦਿਨੀਂ ਯੂਥ ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਤੇ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦਰਮਿਆਨ ਹੋਏ ਵਿਵਾਦ ਨੇ ਹੁਣ ਸੂਬੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਕਥਿਤ ਹੱਥੋਪਾਈ ਤੇ ਜਾਤੀ ਸੂਚਕ ਸ਼ਬਦਾਵਲੀ ਵਰਤਣ ਦੇ ਦੋਸ਼ਾਂ ਤੋਂ ਬਾਅਦ ਇਹ ਮਾਮਲਾ ਸਿਆਸੀ ਤੌਰ ’ਤੇ ਭਖਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਲੋਂ ਇਸ ਮਾਮਲੇ ਨੂੰ ਦਲਿਤ ਸਨਮਾਨ ਨਾਲ ਜੋੜ ਕੇ ਉਠਾਇਆ ਜਾ ਰਿਹਾ ਹੈ ਅਤੇ 4 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਾਂਗਰਸ ਭਵਨ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਵਿਵਾਦ ਦਾ ਸਿਆਸੀ ਅਸਰ ਵਿਸ਼ੇਸ਼ ਤੌਰ ’ਤੇ ਰੂਪਨਗਰ ਵਿਧਾਨ ਸਭਾ ਹਲਕੇ ਵਿਚ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਇਸ ਮਾਮਲੇ ਵਿਚ ਸ਼ਾਮਿਲ ਬਰਿੰਦਰ ਸਿੰਘ ਢਿੱਲੋਂ ਰੂਪਨਗਰ ਤੋਂ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਭਾਵੇਂ ਉਹ ਦੋਵੇਂ ਵਾਰ ਹਾਰ ਗਏ ਸਨ, ਪਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਕਾਂਗਰਸ ਦੀ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਰੂਪਨਗਰ ਹਲਕੇ ਦੀ ਸਮਾਜਿਕ ਅਤੇ ਚੋਣਵੀਂ ਬਣਤਰ ਦੇ ਮੱਦੇਨਜ਼ਰ ਇਹ ਵਿਵਾਦ ਉਨ੍ਹਾਂ ਲਈ ਸਿਆਸੀ ਚੁਣੌਤੀ ਬਣ ਸਕਦਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਵੋਟਾਂ ਦਾ ਅੰਕੜਾ ਸਭ ਤੋਂ ਵੱਧ, ਕਰੀਬ 24 ਫ਼ੀਸਦੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਜੱਟ, ਸੈਣੀ, ਗੁੱਜਰ ਤੇ ਖੱਤਰੀ ਭਾਈ ਚਾਰਿਆਂ ਦੀ ਵੀ ਹਲਕੇ ਵਿਚ ਅਹਿਮ ਮੌਜੂਦਗੀ ਹੈ। ਅਜਿਹੇ ਵਿਚ ਦਲਿਤ ਆਗੂ ਨਾਲ ਹੋਏ ਵਿਵਾਦ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਕੁੱਝ ਵਰਗਾਂ ਵਿਚ ਨਾਰਾਜ਼ਗੀ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਸਿਆਸੀ ਤੌਰ ’ਤੇ ਉਭਾਰ ਰਹੀ ਹੈ। ਚਰਚਾ ਇਹ ਵੀ ਹੈ ਕਿ ਕਾਂਗਰਸ ਦੇ ਅੰਦਰ ਬਰਿੰਦਰ ਸਿੰਘ ਢਿੱਲੋਂ ਦੇ ਵਿਰੋਧੀ ਧੜੇ ਵੀ ਇਸ ਵਿਵਾਦ ਨੂੰ ਲੈ ਕੇ ਸਰਗਰਮ ਦੱਸੇ ਜਾਂਦੇ ਹਨ, ਜਿਸ ਨਾਲ ਪਾਰਟੀ ਦੇ ਅੰਦਰੂਨੀ ਸਮੀਕਰਨ ਹੋਰ ਪੇਚੀਦਾ ਹੋ ਸਕਦੇ ਹਨ। ਬਰਿੰਦਰ ਸਿੰਘ ਢਿੱਲੋਂ ਵਲੋਂ ਤੀਜੀ ਵਾਰ ਰੂਪਨਗਰ ਤੋਂ ਕਾਂਗਰਸ ਦੀ ਟਿਕਟ ਹਾਸਿਲ ਕਰਨ ਲਈ ਦਾਅਵੇਦਾਰੀ ਕੀਤੀ ਜਾ ਰਹੀ ਹੈ ਪਰ ਤਾਜ਼ਾ ਵਿਵਾਦ ਨੇ ਉਨ੍ਹਾਂ ਦੀ ਟਿਕਟ ਦੀ ਦਾਅਵੇਦਾਰੀ ਨੂੰ ਲੈ ਕੇ ਵੀ ਨਵੀਂ ਚਰਚਾ ਛੇੜ ਦਿੱਤੀ ਹੈ। ਓਧਰ ਆਮ ਆਦਮੀ ਪਾਰਟੀ ਵਲੋਂ 4 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਾਂਗਰਸ ਭਵਨ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਰੂਪਨਗਰ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵੀ ਇਸ ਪ੍ਰੋਗਰਾਮ ਸੰਬੰਧੀ ਜਾਣਕਾਰੀ ਮਿਲਣ ਦੀ ਪੁਸ਼ਟੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।
Ad Position 22
No active advertisement
ਪਿਛਲੀ ਖ਼ਬਰ 4 ਪਿੰਡਾਂ ਦਾ ਜ਼ਮੀਨੀ ਰਿਕਾਰਡ ਗੁੰਮ ਹੋਣ ਦਾ ਮਾਮਲਾ ਵਿਜੀਲੈਂਸ ਕੋਲ ਪੁੱਜਿਆ ਅਗਲੀ ਖ਼ਬਰ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24