04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅੰਤਰ-ਸਕੂਲ ਯੁਵਕ ਮੇਲੇ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜ਼ਾਫ਼ਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਸਭ ਤੋਂ ਵੱਧ ਇਨਾਮ ਜਿੱਤ ਕੇ ਸਕੂਲ ਦਾ ਨਾਮ ਕੀਤਾ ਰੌਸ਼ਨ

ਬੇਲਾ, 3 ਨਵੰਬਰ (ਮਨਜੀਤ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਅੰਤਰ-ਸਕੂਲ ਯੁਵਕ ਮੇਲੇ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜ਼ਾਫ਼ਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੇਲੇ ’ਚ ਸਕੂਲ ਦੇ ਕੁਲ 13 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 04-11-2026
ਬੇਲਾ, 3 ਨਵੰਬਰ (ਮਨਜੀਤ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਅੰਤਰ-ਸਕੂਲ ਯੁਵਕ ਮੇਲੇ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜ਼ਾਫ਼ਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੇਲੇ ’ਚ ਸਕੂਲ ਦੇ ਕੁਲ 13 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਟਰਾਫ਼ੀਆਂ ਤੇ ਸਰਟੀਫਿਕੇਟ ਹਾਸਿਲ ਕੀਤੇ। ਖ਼ਾਸ ਗੱਲ ਇਹ ਰਹੀ ਕਿ ਮੇਲੇ ਦੌਰਾਨ ਕਰਵਾਏ ਮੁਕਾਬਲਿਆਂ ਵਿਚ ਸਭ ਤੋਂ ਵੱਧ ਇਨਾਮ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ, ਜੋ ਸਮੁੱਚੇ ਸਕੂਲ ਲਈ ਬੇਹੱਦ ਮਾਣ ਤੇ ਖ਼ੁਸ਼ੀ ਦਾ ਵਿਸ਼ਾ ਹੈ। ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਵਿਚ ਗੁਰਬਾਣੀ ਸ਼ੁੱਧ ਉਚਾਰਣ ਮੁਕਾਬਲੇ ਵਿਚ ਗੁਰਲੀਨ ਕੌਰ, ਤੀਜਾ ਵਰਗ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿਚ ਆਕ੍ਰਿਤੀ ਗਰਗ, ਤੀਜਾ ਵਰਗ ਤੇ ਸਿਮਰਨਜੀਤ ਕੌਰ, ਚੌਥਾ ਵਰਗ ਨੇ ਦੂਜਾ ਸਥਾਨ ਹਾਸਿਲ ਕੀਤਾ। ਕਵਿਤਾ ਉਚਾਰਨ ਮੁਕਾਬਲੇ ’ਚ ਗੁਰਸ਼ਰਨ ਕੌਰ, ਤੀਜਾ ਵਰਗ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਸਤਾਰ ਮੁਕਾਬਲੇ ਵਿਚ ਦਮਨਦੀਪ ਸਿੰਘ, ਤੀਜਾ ਵਰਗ ਨੇ ਦੂਜਾ ਤੇ ਅਮਰਜੀਤ ਸਿੰਘ, ਚੌਥਾ ਵਰਗ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦੀ ਝੋਲੀ ਵਿਚ ਮਾਣਮੱਤੀਆਂ ਪ੍ਰਾਪਤੀਆਂ ਪਾਈਆਂ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਦੇ ਪ੍ਰਿੰਸੀਪਲ ਮਨਜਿੰਦਰ ਸਿੰਘ ਨੇ ਸਮੂਹ ਅਧਿਆਪਕਾਂ ਤੇ ਮਾਪਿਆਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦੀ ਰੋੜੂਆਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਸਕੂਲ ਦੀ ਪ੍ਰਾਇਮਰੀ ਅਧਿਆਪਕਾ ਸਤਨਾਮ ਕੌਰ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ
Ad Position 24