06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ ਆਪ’ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਰਾਹੀਂ 12,000 ਕਰੋੜ ਰੁਪਏ ਦੀ ਵੰਡ, ਖ਼ਾਮੀਆਂ ਕੀਤੀਆਂ ਦੂਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਨਸ਼ਨਰ ਸੇਵਾ ਪੋਰਟਲ (ਪੀ. ਐਸ.

Ad Position 21
No active advertisement
ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਨਸ਼ਨਰ ਸੇਵਾ ਪੋਰਟਲ (ਪੀ.ਐਸ.ਪੀ.) ਅਧੀਨ ਕਈ ਨਵੀਆਂ ਡਿਜੀਟਲ ਪਹਿਲਕਦਮੀਆਂ ਦਾ ਐਲਾਨ ਕੀਤਾ, ਜਿਨ੍ਹਾਂ ਵਿਚ ਸਾਰੇ ਰਜਿਸਟਰਡ ਵਸਨੀਕ ਪੈਨਸ਼ਨਰਾਂ ਲਈ 31 ਦਸੰਬਰ, 2026 ਤੱਕ ਆਧਾਰ-ਅਧਾਰਤ ਈ-ਕੇਵਾਈਸੀ ਲਾਜ਼ਮੀ ਕਰਨਾ ਅਤੇ ਐਨ.ਆਰ.ਆਈ. ਪੈਨਸ਼ਨਰਾਂ ਲਈ ਇਕ ਸਮਰਪਿਤ ਵਾਟਸਐਪ ਚੈਟਬੋਟ ਸਹੂਲਤ ਸ਼ਾਮਲ ਹੈ। 1 ਨਵੰਬਰ, 2025 ਨੂੰ ਸ਼ੁਰੂ ਹੋਏ ਇਸ ਪੋਰਟਲ ਦੀ ਬੇਮਿਸਾਲ ਸਫਲਤਾ ’ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਮੰਚ ਨੇ 3 ਲੱਖ ਤੋਂ ਵੱਧ ਪੈਨਸ਼ਨ ਰਿਕਾਰਡਜ਼ ਨੂੰ ਡਿਜੀਟਾਈਜ਼ ਕੀਤਾ ਹੈ, ਲਗਭਗ 3 ਲੱਖ ਡਿਜੀਟਲ ਜੀਵਨ ਪ੍ਰਮਾਣ ਪੱਤਰਾਂ ਦੀ ਸੁਵਿਧਾ ਪ੍ਰਦਾਨ ਕੀਤੀ ਹੈ ਅਤੇ ਤਕਰੀਬਨ 12,000 ਕਰੋੜ ਰੁਪਏ ਦੇ ਪੈਨਸ਼ਨ ਭੁਗਤਾਨਾਂ ਦੀਆਂ ਪ੍ਰਕਿਰਿਆਵਾਂ ਮੁਕੰਮਲ ਕੀਤੀਆਂ ਹਨ, ਜਿਸ ਨਾਲ ਪੈਨਸ਼ਨ ਪ੍ਰਣਾਲੀ ਹੋਰ ਵੀ ਪਾਰਦਰਸ਼ੀ, ਕਾਰਜਕੁਸ਼ਲ ਅਤੇ ਪਹੁੰਚਯੋਗ ਬਣ ਗਿਆ ਹੈ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1 ਨਵੰਬਰ, 2025 ਨੂੰ ਸ਼ੁਰੂ ਕੀਤਾ ਗਿਆ ਪੈਨਸ਼ਨਰ ਸੇਵਾ ਪੋਰਟਲ ਪੰਜਾਬ ਸਰਕਾਰ ਦੀ ਇਕ ਪ੍ਰਮੁੱਖ ਡਿਜੀਟਲ ਗਵਰਨੈਂਸ ਪਹਿਲਕਦਮੀ ਹੈ, ਜਿਸ ਨੇ ਰਵਾਇਤੀ ਪੈਨਸ਼ਨ ਪ੍ਰਣਾਲੀ ਨੂੰ ਇਕ ਏਕੀਕ੍ਰਿਤ, ਸੁਰੱਖਿਅਤ ਅਤੇ ਪਾਰਦਰਸ਼ੀ ਢਾਂਚੇ ਵਿਚ ਬਦਲ ਦਿੱਤਾ ਹੈ। ਮਹਿਜ਼ ਛੇ ਮਹੀਨਿਆਂ ਦੇ ਅੰਦਰ, ਇਸ ਪਲੇਟਫਾਰਮ ਨੇ ਲਗਭਗ 3 ਲੱਖ ਡਿਜੀਟਲ ਜੀਵਨ ਪ੍ਰਮਾਣ ਪੱਤਰ, 1.7 ਲੱਖ ਈ-ਕੇਵਾਈਸੀ ਅਤੇ 1.3 ਲੱਖ ਆਨਲਾਈਨ ਸੇਵਾਵਾਂ ਸਫ਼ਲਤਾਪੂਰਵਕ ਮੁਹੱਈਆ ਕਰਵਾਈਆਂ ਹਨ, ਜਦਕਿ ਇਸ ਰਾਹੀਂ ਲਗਭਗ 12,000 ਕਰੋੜ ਰੁਪਏ ਦੀ ਪੈਨਸ਼ਨ ਵੰਡ ਪ੍ਰੋਸੈੱਸ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਾਵਣ ਕ੍ਰਿਪਾਲ ਅਧਿਆਤਮਿਕ ਮਿਸ਼ਨ ਵਲੋਂ ਅਧਿਆਤਮਿਕ ਪ੍ਰਵਚਨ ਦਾ ਆਯੋਜਨ ਅਗਲੀ ਖ਼ਬਰ ਸੰਪਰਕ ਸੜਕ ’ਤੇ ਪ੍ਰੀਮਿਕਸ ਪਾਉਣ ਤੋਂ ਤੁਰੰਤ ਬਾਅਦ ਪਿਆ ਖੱਡਾ, ਠੀਕ ਕਰਨ ਦੀ ਮੰਗ
Ad Position 24