ਐੱਸ. ਏ. ਐੱਸ. ਨਗਰ, 5 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਵਿਚ ਦਾਖ਼ਲੇ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਸਿਲੈੱਕਸ਼ਨ ਟੈੱਸਟ ਲਈ ਅਪਲਾਈ ਕੀਤਾ ਹੈ, ਉਹ ਆਪਣਾ ਐਡਮਿਟ ਕਾਰਡ ਜਵਾਹਰ ਨਵੋਦਿਆ ਵਿਦਿਆਲਿਆ ਦੀ ਅਧਿਕਾਰਤ ਵੈੱਬਸਾਈਟ ( http :// navodaya . gov . in ) ਤੋਂ ਡਾਊਨਲੋਡ ਕਰ ਸਕਦੇ ਹਨ। ਐਡਮਿਟ ਕਾਰਡ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ ਤੇ ਜਨਮ ਮਿਤੀ ਦਰਜ ਕਰਨੀ ਹੋਵੇਗੀ। ਇਸ ਸੰਬੰਧੀ ਪ੍ਰਿੰਸੀਪਲ ਇੰਚਾਰਜ ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ ਜ਼ਿਲ੍ਹਾ ਮੁਹਾਲੀ ਦੇ 8 ਪ੍ਰੀਖਿਆ ਕੇਂਦਰਾਂ ਵਿਖੇ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਵਿਚ ਸ਼ਾਮਿਲ ਹੋਣ ਲਈ ਆਪਣਾ ਐਡਮਿਟ ਕਾਰਡ ਅਤੇ ਇਕ ਵੈਧ ਪਛਾਣ ਪੱਤਰ ਲਾਜ਼ਮੀ ਤੌਰ ’ਤੇ ਨਾਲ ਲੈ ਕੇ ਆਉਣ।