06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਨ. ਪੀ. ਕੇ. ਖਾਦ ਦੀਆਂ ਕੀਮਤਾਂ ’ਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੀ ਆਰਥਿਕਤਾ ’ਤੇ ਵੱਡਾ ਹਮਲਾ-ਧਮਾਣਾਂ, ਧਰਮਪਾਲ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖਾਦ ਕੰਪਨੀਆਂ ਵਲੋਂ ਐਨ. ਪੀ.

Ad Position 21
No active advertisement
ਅਜੀਤ ਡੈਸਕ 07-11-2026
ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖਾਦ ਕੰਪਨੀਆਂ ਵਲੋਂ ਐਨ. ਪੀ. ਕੇ. ਖਾਦ ਦੀ ਕੀਮਤ ਵਿਚ ਪ੍ਰਤੀ ਕੁਇੰਟਲ 500 ਰੁਪਏ ਦਾ ਕੀਤਾ ਵਾਧਾ ਕਿਸਾਨਾਂ ਲਈ ਵੱਡੀ ਆਰਥਿਕ ਮਾਰ ਸਾਬਤ ਹੋਵੇਗਾ। ਇਸ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਮੋਹਣ ਸਿੰਘ ਧਮਾਣਾਂ ਤੇ ਧਰਮਪਾਲ ਸੈਣੀ ਨੇ ਕਿਹਾ ਕਿ ਖੇਤੀ ਲਾਗਤਾਂ ਲਗਾਤਾਰ ਵਧਣ ਕਾਰਨ ਪਹਿਲਾਂ ਹੀ ਕਿਸਾਨਾਂ ਦਾ ਲੱਕ ਟੁੱਟਿਆ ਪਿਆ ਹੈ ਅਤੇ ਹੁਣ ਖਾਦਾਂ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾਏਗਾ। ਕਿਸਾਨ ਆਗੂਆਂ ਨੇ ਕਿਹਾ ਕਿ ਐਨ. ਪੀ. ਕੇ. ਖਾਦ 12:32:16 ਦੀ 50 ਕਿੱਲੋ ਵਾਲੀ ਬੋਰੀ ਦੀ ਕੀਮਤ ਪਹਿਲਾਂ 2250 ਰੁਪਏ ਸੀ, ਜਿਸ ਨੂੰ ਨਵੰਬਰ ਮਹੀਨੇ ਤੋਂ ਵਧਾ ਕੇ 2500 ਰੁਪਏ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਹਰ ਬੋਰੀ ਪਿੱਛੇ 250 ਰੁਪਏ ਵਾਧੂ ਅਦਾ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਵੀ ਖਾਦ ਕੰਪਨੀਆਂ ਵਲੋਂ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਕੁਇੰਟਲ ਕਰੀਬ 1100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦੋਵਾਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਾਦ ਕੰਪਨੀਆਂ ਵਲੋਂ ਕੀਤੇ ਇਸ ਵਾਧੇ ਨੂੰ ਤੁਰੰਤ ਵਾਪਸ ਕਰਵਾਇਆ ਜਾਵੇ ਅਤੇ ਖੇਤੀ ਲਈ ਲੋੜੀਂਦੀਆਂ ਖਾਦਾਂ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। 06 ਆਰਪੀਆਰ08,09 ਕਿਸਾਨ ਆਗੂ ਮੋਹਣ ਸਿੰਘ ਧਮਾਣਾਂ ਤੇ ਧਰਮਪਾਲ ਸੈਣੀ ਮਾਜਰਾ
Ad Position 22
No active advertisement
ਪਿਛਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਕੱਢੀ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਧਮਾਣਾ ਦਾ ਅਚਨਚੇਤ ਨਿਰੀਖਣ
Ad Position 24