ਭਾਈ ਨੰਦ ਲਾਲ ਸਕੂਲ ਮੋਰਿੰਡਾ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਕੱਢੀ ਰੈਲੀ
ਮੋਰਿੰਡਾ, 6 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ ਕੱਢੀ ਗਈ। ਇਸ ਸੰਬੰਧੀ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਮਹਾਰਾਣਾ ਪ੍ਰਤਾਪ ਚੌਕ ਮੋਰਿੰਡਾ ਤੱਕ ਕੱਢੀ ਗਈ।
ਮੋਰਿੰਡਾ, 6 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ ਕੱਢੀ ਗਈ। ਇਸ ਸੰਬੰਧੀ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਮਹਾਰਾਣਾ ਪ੍ਰਤਾਪ ਚੌਕ ਮੋਰਿੰਡਾ ਤੱਕ ਕੱਢੀ ਗਈ। ਵਿਦਿਆਰਥੀਆਂ ਨੇ ਹਰੀ-ਭਰੀ ਦੀਵਾਲੀ ਮਨਾਉਣ ਸੰਬੰਧੀ ਵੱਖ-ਵੱਖ ਬੈਨਰ ਫੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਦੀਵਾਲੀ ਦਾ ਮੁੱਖ ਉਦੇਸ਼ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਾ ਸੀ। ਪਟਾਕਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ।