06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਿੰਡਰ ਨਗਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਚੱਢਾ ਨੇ 5 ਲੱਖ ਰੁਪਏ ਦੀ ਦਿੱਤੀ ਗ੍ਰਾਂਟ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਭਿੰਡਰ ਨਗਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ।

Ad Position 21
No active advertisement
ਅਜੀਤ ਡੈਸਕ 07-11-2026
ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਭਿੰਡਰ ਨਗਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਵੱਖ-ਵੱਖ ਮੁਸ਼ਕਿਲਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਤ ਮਾਮਲਿਆਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਵਾਈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬੇਹੱਦ ਮਹੱਤਵਪੂਰਨ ਹੈ ਅਤੇ ਲੋਕ ਮਿਲਣੀਆਂ ਰਾਹੀਂ ਆਮ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਅਤੇ ਲੋੜਾਂ ਸਿੱਧੇ ਤੌਰ ’ਤੇ ਰੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਸਮੇਂ ਦੀ ਲੋੜ ਹੈ। ਭਿੰਡਰ ਨਗਰ ਲਈ ਦਿੱਤੀ ਜਾ ਰਹੀ 5 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ । ਇਸ ਦੌਰਾਨ ਪਿੰਡ ਵਾਸੀਆਂ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਮੈਨ ਦੇਸ ਰਾਜ ਸੈਣੀ ਤੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਹੀਰਪੁਰ ਨੂੰ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਅਗਲੀ ਖ਼ਬਰ ਹੋਲੀ ਏਂਜਲਸ ਦੇ ਸਕੂਲੀ ਬੱਚਿਆਂ ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ
Ad Position 24