07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਿਵਲ ਜੱਜ ਵਿਸ਼ਵ ਜਯੋਤੀ ਤੇ ਐਡ. ਗਗਨਦੀਪ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਤੇ ਸਾਈਬਰ ਸੁਰੱਖਿਆ ਬਾਰੇ ਕੀਤਾ ਜਾਗਰੂਕ

ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਇਲਾਕੇ ਨਾਮਵਰ ਅਦਾਰੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਦੇਸ਼ ਪੱਧਰੀ ਜਾਗਰੂਕਤਾਂ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਸਿਵਲ ਜੱਜ ਵਿਸ਼ਵ ਜਯੋਤੀ ਤੇ ਐਡਵੋਕੇਟ ਗਗਨਦੀਪ ਭਾਰਦਵਾਜ, ਮੈਂਬਰ ਚਾਈਲਡ ਵੈੱਲਫੇਅਰ ਕਮੇਟੀ (ਸੀ.

Ad Position 21
No active advertisement
ਸੈਮੀਨਾਰ ਦੌਰਾਨ ਜਾਗਰੂਕ ਕਰਦੇ ਹੋਏ ਸਿਵਲ ਜੱਜ ਵਿਸ਼ਵ ਜਯੋਤੀ ਤੇ ਸੈਮੀਨਾਰ ਦੌਰਾਨ ਸਕੂਲ ਵਿਦਿਆਰਥੀ। ਤਸਵੀਰ : ਵਿੰਦਰਪਾਲ ਝਾਂਡੀਆਂ 08-11-2026
ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਇਲਾਕੇ ਨਾਮਵਰ ਅਦਾਰੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਦੇਸ਼ ਪੱਧਰੀ ਜਾਗਰੂਕਤਾਂ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਸਿਵਲ ਜੱਜ ਵਿਸ਼ਵ ਜਯੋਤੀ ਤੇ ਐਡਵੋਕੇਟ ਗਗਨਦੀਪ ਭਾਰਦਵਾਜ, ਮੈਂਬਰ ਚਾਈਲਡ ਵੈੱਲਫੇਅਰ ਕਮੇਟੀ (ਸੀ. ਡਬਲਿਊ. ਸੀ.) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਮੈਡਮ ਦੀਪਿਕਾ ਪੁਰੀ ਤੇ ਮੈਡਮ ਅਨੂ ਕੌਸ਼ਲ ਵਲੋਂ ਸਾਂਝੇ ਤੌਰ ’ਤੇ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਸਕੂਲ ਪ੍ਰਬੰਧਕਾਂ ਨੇ ਇਸ ਮਹੱਤਵਪੂਰਨ ਜਾਗਰੂਕਤਾ ਮੁਹਿੰਮ ਤਹਿਤ ਸਕੂਲ ਵਿਚ ਪਹੁੰਚਣ ਤੇ ਵਿਦਿਆਰਥੀਆਂ ਨੂੰ ਕੀਮਤੀ ਜਾਣਕਾਰੀ ਦੇਣ ਲਈ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਸੈਮੀਨਾਰ ਦੌਰਾਨ ਸਿਵਲ ਜੱਜ ਵਿਸ਼ਵ ਜਯੋਤੀ ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ, ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਅਤੇ ਸੋਸ਼ਲ ਮੀਡੀਆ ’ਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਣਜਾਣ ਵਿਅਕਤੀਆਂ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਆਨਲਾਈਨ ਪ੍ਰੇਸ਼ਾਨੀ ਹੋਣ ’ਤੇ ਤੁਰੰਤ ਮਾਪਿਆਂ ਜਾਂ ਅਧਿਆਪਕਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਤ ਕੀਤਾ। ਐਡਵੋਕੇਟ ਗਗਨਦੀਪ ਭਾਰਦਵਾਜ ਨੇ ਪੋਕਸੋ ਐਕਟ-2012, ਬੱਚਿਆਂ ਵਿਰੁੱਧ ਹੋਣ ਵਾਲੇ ਅਪਰਾਧਾਂ, ਉਨ੍ਹਾਂ ਦੇ ਕਾਨੂੰਨੀ ਨਤੀਜਿਆਂ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲਸਾ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਬੱਚਿਆਂ ਲਈ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਸਮਂਂ ਬਿਨਾਂ ਡਰ ਤੋਂ ਸਹਾਇਤਾ ਲੈਣ ਲਈ ਉਤਸ਼ਾਹਿਤ ਕਰਨਾ ਸੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਲੋਵਾਲ ’ ਚ 37 ਵਾਂ ਸਭਿਆਚਾਰਕ ਮੇਲਾ ਕੱਲ੍ਹ
Ad Position 24