ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਮੋਰਿੰਡਾ, 7 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਲੋਂ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਦੀਵਾਲੀ ਦੇ ਸੰਬੰਧ ’ਚ ਵੱਖ-ਵੱਖ ਗਤੀਵਿਧੀਆਂ ਕਰਾਈਆਂ ਗਈਆਂ।
ਮੋਰਿੰਡਾ, 7 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਲੋਂ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਦੀਵਾਲੀ ਦੇ ਸੰਬੰਧ ’ਚ ਵੱਖ-ਵੱਖ ਗਤੀਵਿਧੀਆਂ ਕਰਾਈਆਂ ਗਈਆਂ। ਜਿਵੇਂ ਕਿ ਰੰਗੋਲੀ, ਵੈਸਟ ਆਊਟ ਆਫ਼ ਵੈਸਟ, ਕੁਕਿੰਗ ਵਿਦਾਊਟ ਫਾਇਰ ਆਦਿ। ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਖਾਣ-ਪੀਣ ਦੀਆਂ ਸਟਾਲਾਂ ਲਗਾਈਆਂ ਗਈਆਂ। ਵਿਦਿਆਰਥੀਆਂ ਦੀਆਂ ਲਗਾਈਆਂ ਸਟਾਲਾਂ ਸੰਬੰਧੀ ਪ੍ਰਬੰਧਕਾਂ ਵਲੋਂ ਪ੍ਰਸ਼ੰਸਾ ਕੀਤੀ ਗਈ। ਵਿਦਿਆਰਥੀਆਂ ਵਲੋਂ ਸਾਜੋ-ਸਜਾਵਟ ਦਾ ਸਮਾਨ ਵੀ ਤਿਆਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵੀ ਸੁਚੇਤ ਕੀਤਾ।