08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕਰਕੇ ਢਿੱਲੋਂ ਨੇ ਦਿੱਤੀ ਸਫ਼ਾਈ

ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਹੋਈ ਕਥਿਤ ਹੱਥੋਪਾਈ, ਕੁੱਟਮਾਰ ਤੇ ਜਾਤੀਸੂਚਕ ਸ਼ਬਦਾਵਲੀ ਦੇ ਦੋਸ਼ਾਂ ਦਰਮਿਆਨ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਨਾ ਉਨ੍ਹਾਂ ਜਾਤੀਸੂਚਕ ਸ਼ਬਦ ਬੋਲੇ ਅਤੇ ਨਾ ਹੀ ਜਾਨੋਂ ਮਾਰਨ ਦੀ ਧਮਕੀ ਦਿੱਤੀ, ਹਾਲਾਂਕਿ ਉਨ੍ਹਾਂ ਮੰਨਿਆ ਕਿ ਦੋਵਾਂ ਵਿਚਕਾਰ ਬਹਿਸਬਾਜ਼ੀ ਹੋਈ ਸੀ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਹੋਈ ਕਥਿਤ ਹੱਥੋਪਾਈ, ਕੁੱਟਮਾਰ ਤੇ ਜਾਤੀਸੂਚਕ ਸ਼ਬਦਾਵਲੀ ਦੇ ਦੋਸ਼ਾਂ ਦਰਮਿਆਨ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਨਾ ਉਨ੍ਹਾਂ ਜਾਤੀਸੂਚਕ ਸ਼ਬਦ ਬੋਲੇ ਅਤੇ ਨਾ ਹੀ ਜਾਨੋਂ ਮਾਰਨ ਦੀ ਧਮਕੀ ਦਿੱਤੀ, ਹਾਲਾਂਕਿ ਉਨ੍ਹਾਂ ਮੰਨਿਆ ਕਿ ਦੋਵਾਂ ਵਿਚਕਾਰ ਬਹਿਸਬਾਜ਼ੀ ਹੋਈ ਸੀ। ਉਨ੍ਹਾਂ ਇਸ ਮਾਮਲੇ ਨੂੰ ਸਿਆਸੀ ਰੰਗਤ ਦੇਣ ਦੇ ਦੋਸ਼ ਵੀ ਲਗਾਏ। ਇਸ ਮਾਮਲੇ ’ਚ ਢਿੱਲੋਂ ’ਤੇ ਚੰਡੀਗੜ੍ਹ ’ਚ ਐਫ. ਆਈ. ਆਰ. ਵੀ ਦਰਜ ਹੋ ਚੁੱਕੀ ਹੈ ਅਤੇ ਹਲ਼ਕਾ ਸ੍ਰੀ ਚਮਕੌਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਵੀਰ ਸਿੰਘ ਗੜੀ ਇਸ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਲਿਤ ਮੁੱਦਾ ਬਣਾ ਕੇ ਸਵਾਲ ਕਰਦੇ ਆ ਰਹੇ ਹਨ ਪਰ ਉਹ ਅਜੇ ਚੁੱਪ ਹਨ ਪਰ ਹੁਣ ਢਿੱਲੋਂ ਨੇ ਸ੍ਰੀ ਚਮਕੌਰ ਸਾਹਿਬ ਆ ਕੇ ਸਫਾਈ ਦਿੱਤੀ ਹੈ। ਦੂਜੇ ਪਾਸੇ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਢਿੱਲੋਂ ਨੂੰ ਪਲਟਵਾਰ ਕਰਦਿਆਂ ਵੀਡੀਓ ਰਾਹੀਂ ਫਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਸਮੇਤ ਪਹੁੰਚ ਕੇ ਅਰਦਾਸ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਢਿੱਲੋਂ ਸੱਚਾ ਹੈ ਤਾਂ ਅਰਦਾਸ ਕਰੇ ਕਿ ਕਾਂਗਰਸ ਭਵਨ ਵਿਖੇ ਉਨ੍ਹਾਂ ਨਾਲ ਕੁੱਟਮਾਰ, ਗਾਲੀ-ਗਲੋਚ ਤੇ ਜਾਤੀਸੂਚਕ ਟਿੱਪਣੀਆਂ ਨਹੀਂ ਕੀਤੀਆਂ ਗਈਆਂ। ਇਸ ਤਰ੍ਹਾਂ ਦੋਵਾਂ ਆਗੂਆਂ ਵਿਚਕਾਰ ਵਿਵਾਦ ਅਜੇ ਵੀ ਤਿੱਖਾ ਬਣਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਾਪਸੀ ਦਾ ਅਕਾਲੀ ਆਗੂਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਨਾਮਵਰ ਵਪਾਰੀ ਵਿਨੋਦ ਸੇਠ ਦੇ ਦਿਹਾਂਤ ਨਾਲ ਇਲਾਕੇ ’ਚ ਸੋਗ ਦੀ ਲਹਿਰ
Ad Position 24