ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣਾ ਅਜੋਕੇ ਸਮੇਂ ਦੀ ਅਹਿਮ ਲੋੜ-ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ
ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਅੱਜ ਦੇ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਹ ਵਿਚਾਰ ਅਖਿਲ ਭਾਰਤੀਯ ਗੁੱਜਰ ਮਹਾਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਦੇ ਬੀ.
ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਅੱਜ ਦੇ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਹ ਵਿਚਾਰ ਅਖਿਲ ਭਾਰਤੀਯ ਗੁੱਜਰ ਮਹਾਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਦੇ ਬੀ. ਸੀ. ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਖੇਡ ਪ੍ਰਮੋਟਰ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਨੇ ਕਿਹਾ ਕਿ ਅਸੀਂ ਪਹਿਲਾ ਹੀ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਹੇ ਹਾਂ ਤੇ ਇਸ ਸਮੇਂ ਸਾਡਾ ਵਾਤਾਵਰਨ ਦਿਨ ਪ੍ਰਤੀ ਦਿਨ ਪਰਦੂਸ਼ਿਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕਿ ਪੂਰੇ ਸੰਸਾਰ ਲਈ ਵੱਡੀ ਸਮੱਸਿਆ ਬਣਕੇ ਸਾਹਮਣੇ ਆ ਰਿਹਾ ਹੈ, ਜਿਸ ਨੂੰ ਅੰਤਰਾਸ਼ਟਰੀ ਪੱਧਰ ’ਤੇ ਹੱਲ ਕਰਨਾ ਵੱਡੀ ਚਣੌਤੀ ਬਣਦਾ ਜਾ ਰਿਹਾ ਹੈ। ਇਸ ਲਈ ਜੇਕਰ ਦੀਵਾਲੀ ਤੇ ਪ੍ਰਦੂਸ਼ਣ ਘੱਟ ਕਰਨਾ ਹੈ ਤਾਂ ਬੂਟੇ ਵੰਡ ਕੇ ਤੇ ਪਟਾਕੇ ਨਾ ਚਲਾ ਕੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ। ਤੇ ਆਪਣੀ ਸਿਹਤ ਦਾ ਧਿਆਨ ਰੱਖੋ। ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਪਟਾਕਿਆਂ ’ਚੋਂ ਨਿਕਲਣ ਵਾਲੀਆਂ ਜਹਿਰੀਲੀਆਂ ਗੈਸਾਂ ਵਾਤਾਵਰਨ ਨੂੰ ਪ੍ਰਭਾਵਿਤ ਤੇ ਰੋਗ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਇਸ ਪਵਿੱਤਰ ਤਿਉਹਾਰ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਰਹਿਤ ਮਨਾਉਣ ਲਈ ਲੋਕਾਂ ਨੂੰ ਅਪੀਲ ਕੀਤੀ।