ਲਟਕਦੀ ਮੰਗ ਨੂੰ ਮਿਲੀ ਮੰਜ਼ਿਲ , 175 ਸਫ਼ਾਈ ਕਾਮਿਆਂ ਨੂੰ ਮਿਲੇ ਨਿਯੁਕਤੀ ਪੱਤਰ ਦੀਵਾਲੀ ਤੋਂ ਪਹਿਲਾਂ ਹਰਜੋਤ ਬੈਂਸ ਨੇ ਦਿੱਤਾ ਤੋਹਫ਼ਾ
ਨੰਗਲ, 9 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਅਹਿਮ ਮੰਗ ਦੀ ਪੂਰਤੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਗਮ ਦੌਰਾਨ 175 ਕਾਮਿਆਂ ਨੂੰ ਨਿਯੁਕਤੀ ਪੱਤਰ ਵੰਡੇ। ਦੀਵਾਲੀ ਤੋਂ ਪਹਿਲਾਂ ਮਿਲੇ ਇਨ੍ਹਾਂ ਪੱਤਰਾਂ ਨੂੰ ਸਰਕਾਰ ਵਲੋਂ ਕਾਮਿਆਂ ਲਈ ਤੋਹਫ਼ਾ ਦੱਸਿਆ ਗਿਆ।
ਨ
ਨੰਗਲ ਵਿਖੇ ਸਮਾਗਮ ਦੌਰਾਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ।
10-11-2026
ਨੰਗਲ, 9 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਅਹਿਮ ਮੰਗ ਦੀ ਪੂਰਤੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਗਮ ਦੌਰਾਨ 175 ਕਾਮਿਆਂ ਨੂੰ ਨਿਯੁਕਤੀ ਪੱਤਰ ਵੰਡੇ। ਦੀਵਾਲੀ ਤੋਂ ਪਹਿਲਾਂ ਮਿਲੇ ਇਨ੍ਹਾਂ ਪੱਤਰਾਂ ਨੂੰ ਸਰਕਾਰ ਵਲੋਂ ਕਾਮਿਆਂ ਲਈ ਤੋਹਫ਼ਾ ਦੱਸਿਆ ਗਿਆ। ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਰਿਹਾ। ਕਾਮਿਆਂ ਨੇ ਇਸ ਫ਼ੈਸਲੇ ਲਈ ਸਰਕਾਰ ਅਤੇ ਮੰਤਰੀ ਦਾ ਧੰਨਵਾਦ ਕੀਤਾ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਵਚਨਬੱਧ ਹੈ। ਸਫ਼ਾਈ ਕਰਮਚਾਰੀ ਸ਼ਹਿਰ ਦੀ ਵਿਵਸਥਾ ਦਾ ਅਹਿਮ ਹਿੱਸਾ ਹਨ ਅਤੇ ਆਪਣੀ ਮਿਹਨਤ ਨਾਲ ਨੰਗਲ ਨੂੰ ਸਾਫ਼-ਸੁਥਰਾ ਰੱਖਣ ਵਿਚ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਮਿਆਂ ਦੀ ਮਿਹਨਤ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ 175 ਨਿਯੁਕਤੀ ਪੱਤਰ ਇਸੇ ਦਿਸ਼ਾ ਵਿਚ ਮਹੱਤਵਪੂਰਨ ਕਦਮ ਹਨ। ਉਨ੍ਹਾਂ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਨਿਯੁਕਤੀਆਂ ਨਾਲ ਕਾਮਿਆਂ ਨੂੰ ਰੁਜ਼ਗਾਰ ਦੀ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਫਾਈ ਕਰਮਚਾਰੀਆਂ ਦੇ ਮਾਣ-ਸਨਮਾਨ ਤੇ ਕੰਮਕਾਜ ਦੀਆਂ ਸਹੂਲਤਾਂ ਨੂੰ ਸਰਕਾਰ ਤਰਜੀਹ ਦੇਵੇਗੀ। ਉਨ੍ਹਾਂ ਸ਼ਹਿਰ ਨੂੰ ਸਾਫ਼ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ, ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ, ਦਲੀਪ ਹੰਸ, ਰਜਿੰਦਰ ਗਿੱਲ, ਸੁਖਚੈਨ ਬਹੋਤ ਕਮਾਂਡੋ, ਐਡਵੋਕੇਟ ਨਿਸ਼ਾਂਤ ਗੁਪਤਾ, ਸਫਾਈ ਵਰਕਰਜ਼ ਯੂਨੀਅਨ ਦੀ ਪ੍ਰਧਾਨ ਰੇਸ਼ਮਾ, ਕੌਸ਼ਲ ਕੁਮਾਰ, ਕੁਲਵੰਤ ਸਿੰਘ ਸੈਣੀ, ਗੋਪਾਲ ਥਾਪਰ, ਕਰਨ ਆਦੀਆ, ਰਮੇਸ਼ ਮੇਸਾ, ਕੌਂਸਲਰ ਮਨਜੋਤ ਸਿੰਘ, ਕਮਲਾ ਦੇਵੀ, ਕਸ਼ਿਸ਼ ਵਰਮਾ, ਦੀਪੂ ਬਰਾਰੀ, ਇਮਰਾਨ ਖਾਨ, ਸੰਗੀਤ ਕੁਮਾਰ ਈ. ਓ. ਸਮੇਤ ਆਗੂ, ਕੌਂਸਲਰ ਅਤੇ ਕਰਮਚਾਰੀ ਹਾਜ਼ਰ ਸਨ।