ਦਲਿਤ ਆਗੂ ਤਰਖਾਣ ਮਾਜਰਾ ਮਾਮਲੇ ਨੂੰ ਲੈ ਕੇ ਨੂਰਪੁਰ ਬੇਦੀ ਦੇ ਪਿੰਡ ’ ਚ ਢਿੱਲੋਂ ਦਾ ਵਿਰੋਧ ਪਿੰਡ ਭੱਟੋ ਵਿਖੇ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਦਲਿਤ ਸਮਾਜ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ
ਨੂਰਪੁਰ ਬੇਦੀ, 9 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਖੇਤਰ ਦੇ ਪਿੰਡ ਭੱਟੋਂ ਵਿਖੇ ਉਸ ਸਮੇਂ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਦੋਂ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦੇ ਉਥੇ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਦਲਿਤ ਆਗੂ ਤੇ ਵਰਕਰਾਂ ਨੇ ਇਕੱਠੇ ਹੋ ਕੇ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਜਾਣਕਾਰੀ ਅਨੁਸਾਰ ਭੱਟੋਂ ਵਿਖੇ ਬਰਿੰਦਰ ਸਿੰਘ ਢਿੱਲੋਂ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਰੱਖੀ ਗਈ ਸੀ।
ਨੂਰਪੁਰ ਬੇਦੀ, 9 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਖੇਤਰ ਦੇ ਪਿੰਡ ਭੱਟੋਂ ਵਿਖੇ ਉਸ ਸਮੇਂ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਦੋਂ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦੇ ਉਥੇ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਦਲਿਤ ਆਗੂ ਤੇ ਵਰਕਰਾਂ ਨੇ ਇਕੱਠੇ ਹੋ ਕੇ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਜਾਣਕਾਰੀ ਅਨੁਸਾਰ ਭੱਟੋਂ ਵਿਖੇ ਬਰਿੰਦਰ ਸਿੰਘ ਢਿੱਲੋਂ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਰੱਖੀ ਗਈ ਸੀ। ਇਸ ਦੀ ਸੂਚਨਾ ਜਿਵੇਂ ਹੀ ਇਲਾਕੇ ਦੇ ਵੱਖ-ਵੱਖ ਦਲਿਤ ਆਗੂਆਂ ਤੇ ਵਰਕਰਾਂ ਤੱਕ ਪਹੁੰਚੀ ਤਾਂ ਉਹ ਵੱਡੀ ਗਿਣਤੀ ’ਚ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਕੱਠੇ ਹੋਏ ਦਲਿਤ ਆਗੂਆਂ ਤੇ ਵਰਕਰਾਂ ਨੇ ਢਿੱਲੋਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ। ਦੇਖਦਿਆਂ ਹੀ ਦੇਖਦਿਆਂ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ। ਇਸ ਦੌਰਾਨ ਮੌਕੇ ਕਾਫ਼ੀ ਗਰਮਾ-ਗਰਮੀ ਦੇਖਣ ਨੂੰ ਮਿਲੀ ਅਤੇ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਨੂੰ ਦੇਖਦਿਆਂ ਸਥਿਤੀ ਹੋਰ ਵੀ ਸੰਵੇਦਨਸ਼ੀਲ ਬਣ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੂਚਨਾ ਮਿਲਣ ’ਤੇ ਨੂਰਪੁਰ ਬੇਦੀ ਪੁਲਿਸ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚ ਗਏ। ਪੁਲਿਸ ਵਲੋਂ ਦੋਵਾਂ ਧਿਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਸਥਿਤੀ ਨੂੰ ਕਾਬੂ ਹੇਠ ਰੱਖਣ ਦੇ ਯਤਨ ਕੀਤੇ ਗਏ। ਕਾਫ਼ੀ ਸਮੇਂ ਤੱਕ ਦੋਵੇਂ ਧਿਰਾਂ ਇਕ-ਦੂਜੇ ਵਿਰੁੱਧ ਨਾਅਰੇਬਾਜ਼ੀ ਕਰਦੀਆਂ ਰਹੀਆਂ, ਪਰ ਪੁਲਿਸ ਮੁਲਾਜ਼ਮ ਕਿਸੇ ਵੀ ਤਰ੍ਹਾਂ ਦੇ ਹਿੰਸਕ ਟਕਰਾਅ ਨੂੰ ਰੋਕਣ ਵਿਚ ਕਾਮਯਾਬ ਰਹੇ। ਇਸੇ ਦੌਰਾਨ ਜਦੋਂ ਬਰਿੰਦਰ ਸਿੰਘ ਢਿੱਲੋਂ ਮੌਕੇ ’ਤੇ ਪਹੁੰਚੇ ਤਾਂ ਦਲਿਤ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਵਿਰੁੱਧ ਮੁੜ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਪ੍ਰਗਟ ਕੀਤਾ। ਕੁਝ ਸਮੇਂ ਤੱਕ ਮਾਹੌਲ ਗਰਮਾਇਆ ਰਿਹਾ। ਉਪਰੰਤ ਦਲਿਤ ਆਗੂ ਅਤੇ ਵਰਕਰ ਉਥੋਂ ਚਲੇ ਗਏ। ਢਿੱਲੋਂ ਦਾ ਹਰ ਜਗ੍ਹਾ ਪਹੁੰਚਣ ’ ਤੇ ਕੀਤਾ ਜਾਵੇਗਾ ਵਿਰੋਧ ਇਸ ਮੌਕੇ ਵੱਖ ਵੱਖ ਦਲਿਤ ਆਗੂਆਂ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਵਲੋਂ ਢਿੱਲੋਂ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਢਿੱਲੋ ਵਿਰੁੱਧ ਹਰ ਜਗ੍ਹਾ ਪਹੁੰਚਣ ’ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।