ਪਿੰਡ ਡੂਮੇਵਾਲ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ
ਕਾਹਨਪੁਰ ਖੂਹੀ, 10 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਡੂਮੇਵਾਲ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸ਼ਰਧਾ ਨਾਲ ਪੂਜਾ ਸਮਾਗਮ ਆਯੋਜਿਤ ਕੀਤਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਕਾਹਨਪੁਰ ਖੂਹੀ, 10 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਡੂਮੇਵਾਲ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸ਼ਰਧਾ ਨਾਲ ਪੂਜਾ ਸਮਾਗਮ ਆਯੋਜਿਤ ਕੀਤਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਗਮ ’ਚ ਮੌਜੂਦ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਸਮੂਹ ਕਾਰੀਗਰ ਭਾਈਚਾਰੇ, ਮਿਹਨਤਕਸ਼ ਲੋਕਾਂ ਤੇ ਕਿਰਤੀ ਸਾਥੀਆਂ ਨੂੰ ਸ੍ਰੀ ਵਿਸ਼ਵਕਰਮਾ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਆਪਣੇ ਵਿਚਾਰ ਸਾਂਝੇ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਸਿਰਜਣਾ, ਨਿਰਮਾਣ, ਕਲਾ ਅਤੇ ਸ਼ਿਲਪਕਾਰੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਤੇ ਸੰਦੇਸ਼ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਸਮਰਪਣ ਨਾਲ ਆਪਣੇ ਕੰਮ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੀ ਪੇ੍ਰਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਤੇ ਆਰਥਿਕ ਮਜ਼ਬੂਤੀ ਵਿਚ ਕਾਰੀਗਰਾਂ, ਮਜ਼ਦੂਰਾਂ, ਤਕਨੀਕੀ ਮਾਹਿਰਾਂ ਅਤੇ ਮਿਹਨਤਕਸ਼ ਵਰਗ ਦਾ ਬਹੁਤ ਵੱਡਾ ਯੋਗਦਾਨ ਹੈ। ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਉਸ ਦੇ ਮਿਹਨਤਕਸ਼ ਲੋਕਾਂ ਦੀ ਲਗਨ ਅਤੇ ਹੁਨਰ ਨਾਲ ਹੀ ਸੰਭਵ ਹੁੰਦੀ ਹੈ। ਇਸ ਲਈ ਸਾਨੂੰ ਆਪਣੇ ਕਾਰੀਗਰ ਭਾਈਚਾਰੇ ਅਤੇ ਕਿਰਤੀ ਸਾਥੀਆਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।