ਵਿਧਾਇਕ ਦਿਨੇਸ਼ ਚੱਢਾ ਦੇ ਕੋਟੇ ’ਚੋਂ ਪਿੰਡ ਗੱਦੀਵਾਲ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ
ਨੂਰਪੁਰ ਬੇਦੀ, 11 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਗੱਦੀਵਾਲ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਵਲੋਂ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਕੋਟੇ ਵਿੱਚੋਂ ਪਿੰਡ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਨੇ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਨੂਰਪੁਰ ਬੇਦੀ, 11 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਗੱਦੀਵਾਲ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਵਲੋਂ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਕੋਟੇ ਵਿੱਚੋਂ ਪਿੰਡ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਨੇ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਚੱਢਾ ਦਾ ਮੁੱਖ ਉਦੇਸ਼ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੀਆਂ ਸਹੂਲਤਾਂ ਵਿਚ ਸੁਧਾਰ ਲਿਆਉਣ ਲਈ ਸਰਕਾਰ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਸਿਹਤ ਸਹੂਲਤਾਂ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਜਰਨੈਲ ਸਿੰਘ ਜੈਲੀ, ਰਿਟਾਇਰਡ ਕਾਨੂੰਗੋ ਤਰਸੇਮ ਲਾਲ, ਸੋਹਣ ਸਿੰਘ, ਹਰਮਿੰਦਰ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ ਫੌਜੀ, ਖੁਸ਼ਹਾਲ ਸਿੰਘ ਕਾਕੂ, ਕਾਨੂੰਗੋ ਬੁੱਧ ਰਾਮ, ਇੰਸਪੈਕਟਰ ਅਵਤਾਰ ਸਿੰਘ ਸੋਨੀ ਅਤੇ ਸੋਨੀ ਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।