11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਭਾਜਪਾ ਦੀ ਟਿਕਟ ਲਈ ਲੋਕਲ ਤੇ ਬਾਹਰੀ ਆਗੂਆਂ ਦਾ ਮੁੱਦਾ ਭਖਿਆ

ਸੁਖਸਾਲ, 11 ਨਵੰਬਰ (ਧਰਮ ਪਾਲ)-ਨੇੜੇ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਖੇਤਰ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਨੂੰ ਲੈ ਕੇ ਪਾਰਟੀ ਅੰਦਰ ਲੋਕਲ ਅਤੇ ਬਾਹਰੀ ਆਗੂਆਂ ਦਾ ਮੁੱਦਾ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 12-11-2026
ਸੁਖਸਾਲ, 11 ਨਵੰਬਰ (ਧਰਮ ਪਾਲ)-ਨੇੜੇ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਖੇਤਰ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਨੂੰ ਲੈ ਕੇ ਪਾਰਟੀ ਅੰਦਰ ਲੋਕਲ ਅਤੇ ਬਾਹਰੀ ਆਗੂਆਂ ਦਾ ਮੁੱਦਾ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੂਤਰਾਂ ਅਨੁਸਾਰ ਹਲਕੇ ਦੇ ਕੁੱਝ ਸਥਾਨਕ ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਪਾਰਟੀ ਨੂੰ ਇਸ ਵਾਰ ਕਿਸੇ ਬਾਹਰੀ ਆਗੂ ਦੀ ਬਜਾਏ ਸਥਾਨਕ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂ ਨੂੰ ਟਿਕਟ ਦੇਣ ਦੀ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਦਾ ਤਰਕ ਹੈ ਕਿ ਸਥਾਨਕ ਆਗੂ ਇਲਾਕੇ ਦੀਆਂ ਸਮੱਸਿਆਵਾਂ, ਲੋਕਾਂ ਦੀਆਂ ਲੋੜਾਂ ਅਤੇ ਹਲਕੇ ਦੇ ਰਾਜਨੀਤਿਕ ਤੇ ਸਮਾਜਿਕ ਮਾਹੌਲ ਤੋਂ ਚੰਗੀ ਤਰ੍ਹਾਂ ਜਾਣੂ ਹੁੰਦਾ ਹੈ। ਇਸ ਮੌਕੇ ਸਥਾਨਕ ਆਗੂਆਂ ਵਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਬਾਹਰੋਂ ਆਉਣ ਵਾਲੇ ਕਈ ਆਗੂਆਂ ਨੇ ਹੁਣ ਤੱਕ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਟਕਸਾਲੀ ਲੋਕਾਂ ਨਾਲ ਲਗਾਤਾਰ ਸੰਪਰਕ ਨਹੀਂ ਬਣਾਇਆ ਅਤੇ ਨਾ ਹੀ ਇਲਾਕੇ ਦੇ ਮੁੱਦਿਆਂ ਨੂੰ ਉਸ ਤਰ੍ਹਾਂ ਉਠਾਇਆ ਹੈ, ਜਿਸ ਤਰ੍ਹਾਂ ਸਥਾਨਕ ਆਗੂ ਉਠਾਉਂਦੇ ਰਹੇ ਹਨ। ਇਸ ਲਈ ਪਾਰਟੀ ਹਾਈਕਮਾਂਡ ਨੂੰ ਟਿਕਟ ਦੀ ਵੰਡ ਸਮੇਂ ਸਥਾਨਕ ਆਗੂਆਂ ਦੀਆਂ ਭਾਵਨਾਵਾਂ ਅਤੇ ਵਰਕਰਾਂ ਦੀ ਮੰਗ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਪਿਛਲੇ ਦਿਨੀਂ ਸਥਾਨਕ ਆਗੂਆਂ ਨੇ ਇੱਕ ਵੱਡੀ ਕਾਨਫ਼ਰੰਸ ਕਰਕੇ ਲੋਕਲ ਲੀਡਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬਾਹਰੀ ਆਗੂ ਨੂੰ ਟਿਕਟ ਦੇਣ ਦਾ ਵਿਰੋਧ ਕਰਦਿਆਂ ਸਥਾਨਕ ਕਿਸੇ ਨੂੰ ਵੀ ਟਿਕਟ ਦੇਣ ਤੇ ਉਸ ਦੀ ਮਦਦ ਕਰਨ ਦਾ ਪ੍ਰਣ ਵੀ ਕੀਤਾ ਗਿਆ ਸੀ। ਫ਼ਿਲਹਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਭਾਜਪਾ ਦੀ ਟਿਕਟ ਨੂੰ ਲੈ ਕੇ ਲੋਕਲ ਅਤੇ ਬਾਹਰੀ ਆਗੂਆਂ ਵਿਚਕਾਰ ਚੱਲ ਰਹੀ ਇਹ ਚਰਚਾ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਹਾਈਕਮਾਂਡ ਟਿਕਟ ਦੀ ਚੋਣ ਸਮੇਂ ਸਥਾਨਕ ਆਗੂਆਂ ਦੀ ਮੰਗ ਨੂੰ ਕਿੰਨੀ ਤਵੱਜੋ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਤੋਂ ਅੱਜ ਸ਼ੁਰੂ ਹੋਵੇਗੀ 8 ਦਿਨਾਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’
Ad Position 24