11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਢਾਹਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ 33ਵਾਂ ਬੋਨਸ ਵੰਡ ਸਮਾਗਮ

ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਢਾਹਾਂ ਵਲੋਂ 33ਵਾਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੇਰਕਾ ਦੇ ਡਿਪਟੀ ਮੈਨੇਜਰ ਨਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਵਲੋਂ ਸਭਾ ਦੇ ਮੈਂਬਰਾਂ ਨੂੰ ਬੋਨਸ ਅਤੇ ਇਨਾਮਾਂ ਦੀ ਵੰਡ ਕੀਤੀ ਗਈ।

Ad Position 21
No active advertisement
ਢਾਹਾਂ ਵਿਖੇ ਸਭਾ ਦੇ ਮੈਂਬਰਾਂ ’ਚ ਬੋਨਸ ਵੰਡਦੇ ਹੋਏ ਵੱਖ ਵੱਖ ਨੁਮਾਇੰਦੇ। ਤਸਵੀਰ: ਰਾਜੇਸ਼ ਚੌਧਰੀ 12-11-2026
ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਢਾਹਾਂ ਵਲੋਂ 33ਵਾਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੇਰਕਾ ਦੇ ਡਿਪਟੀ ਮੈਨੇਜਰ ਨਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਵਲੋਂ ਸਭਾ ਦੇ ਮੈਂਬਰਾਂ ਨੂੰ ਬੋਨਸ ਅਤੇ ਇਨਾਮਾਂ ਦੀ ਵੰਡ ਕੀਤੀ ਗਈ। ਸਭਾ ਵਲੋਂ ਆਪਣੇ ਮੈਂਬਰਾਂ ਦੀ ਮਿਹਨਤ ਅਤੇ ਦੁੱਧ ਉਤਪਾਦਨ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਮੁੱਖ ਰੱਖਦਿਆਂ ਹਰ ਸਾਲ ਬੋਨਸ ਵੰਡ ਸਮਾਗਮ ਕਰਵਾਇਆ ਜਾਂਦਾ ਹੈ। ਸਮਾਗਮ ਦੌਰਾਨ ਸਭਾ ਦੇ ਕੁੱਲ 92 ਮੈਂਬਰਾਂ ਵਿਚ 4 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਬੋਨਸ ਵਜੋਂ ਵੰਡੀ ਗਈ। ਸਮਾਗਮ ਦੌਰਾਨ ਦੁੱਧ ਦੀ ਸਪਲਾਈ ਅਤੇ ਕਾਰਗੁਜ਼ਾਰੀ ਦੇ ਆਧਾਰ ’ਤੇ ਵੱਖ-ਵੱਖ ਮੈਂਬਰਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮ ਪ੍ਰਾਪਤ ਕਰਨ ਵਾਲਿਆਂ ਵਿਚ ਪਹਿਲੇ ਸਥਾਨ ’ਤੇ ਗੁਰਚਰਨ ਸਿੰਘ ਨੇ 26,684 ਰੁਪਏ, ਦੂਜੇ ਸਥਾਨ ’ਤੇ ਪਰਵਿੰਦਰ ਸਿੰਘ ਨੇ 21,828 ਰੁਪਏ, ਤੀਜੇ ਸਥਾਨ ’ਤੇ ਬਲਜਿੰਦਰ ਸਿੰਘ ਨੇ 19,730 ਰੁਪਏ, ਚੌਥੇ ਸਥਾਨ ’ਤੇ ਖ਼ੁਸ਼ੀ ਰਾਮ ਨੇ 19,725 ਰੁਪਏ ਅਤੇ ਪੰਜਵੇਂ ਸਥਾਨ ’ਤੇ ਗੁਰਦੀਪ ਸਿੰਘ ਨੇ 16,158 ਰੁਪਏ ਦੇ ਇਨਾਮ ਪ੍ਰਾਪਤ ਕੀਤੇ । ਇਸ ਮੌਕੇ ਨਰਿੰਦਰ ਸਿੰਘ ਡਿਪਟੀ ਮੈਨੇਜਰ ਵੇਰਕਾ ਨੇ ਸਭਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਆਪਣਾ ਕਾਰੋਬਾਰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕ ਕਿਸਾਨਾਂ ਦੀ ਮਿਹਨਤ ਸਹਿਕਾਰੀ ਡੇਅਰੀ ਪ੍ਰਣਾਲੀ ਦੀ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਸ੍ਰੀ ਰਾਮ, ਸਕੱਤਰ ਭਾਗ ਸਿੰਘ, ਬਲਜਿੰਦਰ ਸਿੰਘ, ਇਕਬਾਲ ਸਿੰਘ, ਮੰਗਤ ਰਾਮ, ਸਰਪੰਚ ਕੇਹਰ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਜਸਪ੍ਰੀਤ ਸਿੰਘ, ਰਣਜੀਤ ਸਿੰਘ ਕਾਲਾ, ਜਸਬੀਰ ਸਿੰਘ, ਸੁਰਿੰਦਰ ਸਿੰਘ ਫ਼ੌਜੀ ਸਮੇਤ ਪਿੰਡ ਦੇ ਹੋਰ ਪਤਵੰਤੇ ਅਤੇ ਸਭਾ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀ ਹਾਫੀਜਾਬਾਦ ਸਹਿਕਾਰੀ ਦੁੱਧ ਸਭਾ ਨੇ ਦੁੱਧ ਉਤਪਾਦਕਾਂ ਨੂੰ ਵੰਡਿਆ ਸਾਲਾਨਾ ਬੋਨਸ ਅਗਲੀ ਖ਼ਬਰ ਖੇੜਾ ਕਲਮੋਟ ਸਕੂਲ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24