11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰੀ ਹਸਪਤਾਲ ਸਿੰਘ ਪੁਰ (ਨੂਰਪੁਰ ਬੇਦੀ) ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਓ.ਪੀ.ਡੀ. ਮੁੜ ਹੋਈ ਸ਼ੁਰੂ

ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਵਿਸ਼ੇਸ਼ ਯਤਨਾਂ ਅਤੇ ਸਫਲ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਵਿਖੇ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਲੜੀ ਤਹਿਤ ਹੁਣ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਓ.

Ad Position 21
No active advertisement
ਸਰਕਾਰੀ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਓ.ਪੀ.ਡੀ. ਦੌਰਾਨ ਮਰੀਜ਼ਾਂ ਦਾ ਚੈੱਕਅਪ ਕਰਦੇ ਹੋਏ ਹੱਡੀਆਂ ਦਾ ਮਾਹਿਰ ਡਾਕਟਰ। ਤਸਵੀਰ : ਵਿੰਦਰਪਾਲ ਝਾਂਡੀਆਂ। 12-11-2026
ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਵਿਸ਼ੇਸ਼ ਯਤਨਾਂ ਅਤੇ ਸਫਲ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਵਿਖੇ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਲੜੀ ਤਹਿਤ ਹੁਣ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਓ.ਪੀ.ਡੀ. ਮੁੜ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਹੱਡੀਆਂ ਅਤੇ ਜੋੜਾਂ ਨਾਲ ਸਬੰਧਿਤ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ। ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਸਮੀਰ ਸਾਦਿਕ ਦੀ ਨਿਯੁਕਤੀ ਕੀਤੀ ਗਈ ਹੈ, ਜੋ ਰੋਜ਼ਾਨਾ ਤਿੰਨ ਘੰਟੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਪੰਜਾਬ ਸਰਕਾਰ ਦੀ ਇੰਪੈਨਲਮੈਂਟ ਸਕੀਮ ਤਹਿਤ ਕੀਤੀ ਗਈ, ਇਸ ਨਿਯੁਕਤੀ ਨਾਲ ਮਰੀਜ਼ਾਂ ਨੂੰ ਓ.ਪੀ.ਡੀ. ਵਿਚ ਜਾਂਚ ਅਤੇ ਇਲਾਜ ਦੇ ਨਾਲ-ਨਾਲ ਲੋੜ ਅਨੁਸਾਰ ਵੱਖ-ਵੱਖ ਤਰ੍ਹਾਂ ਦੇ ਆਪ੍ਰੇਸ਼ਨਾਂ ਦੀ ਸਹੂਲਤ ਵੀ ਸਰਕਾਰੀ ਹਸਪਤਾਲ ਵਿਚ ਮਿਲ ਸਕੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਾਹਿਰ ਡਾਕਟਰ ਵਲੋਂ ਹੱਡੀਆਂ ਦੇ ਫਰੈਕਚਰ, ਜੋੜਾਂ ਦੀਆਂ ਸਮੱਸਿਆਵਾਂ, ਹਾਦਸਿਆਂ ਦੌਰਾਨ ਲੱਗੀਆਂ ਸੱਟਾਂ ਅਤੇ ਹੋਰ ਆਰਥੋਪੀਡਿਕ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਰੀਜ਼ਾਂ ਦੀ ਲੋੜ ਅਨੁਸਾਰ ਗੋਡਿਆਂ ਦਾ ਜੋੜ ਬਦਲਣ (ਟੀਕੇਆਰ), ਚੂਲੇ ਦਾ ਜੋੜ ਬਦਲਣ (ਹਿੱਪ ਰਿਪਲੇਸਮੈਂਟ), ਟੁੱਟੀਆਂ ਹੱਡੀਆਂ ਵਿਚ ਰਾਡਾਂ, ਪਲੇਟਾਂ ਅਤੇ ਤਾਰਾਂ ਪਾਉਣ ਵਰਗੇ ਅਹਿਮ ਆਪ੍ਰੇਸ਼ਨਾਂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਦੇ ਨਾਲ ਹੀ ਫਰੈਕਚਰ ਦਾ ਪਲਾਸਟਰ, ਹੱਡੀਆਂ ਨੂੰ ਬਾਹਰੀ ਫਿਕਸੇਸ਼ਨ ਰਾਹੀਂ ਸਥਿਰ ਕਰਨਾ ਅਤੇ ਹੱਡੀਆਂ ਤੇ ਜੋੜਾਂ ਦੇ ਟੇਢੇਪਣ ਨੂੰ ਠੀਕ ਕਰਨ ਵਰਗੀਆਂ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਸ਼ੂਗਰ ਦੇ ਮਰੀਜ਼ਾਂ ਦੇ ਪੈਰਾਂ ਵਿਚ ਹੋਣ ਵਾਲੇ ਇਨਫੈਕਸ਼ਨ ਦੇ ਇਲਾਜ ਦੀ ਸਹੂਲਤ ਵੀ ਇਸ ਸੇਵਾ ਦਾ ਹਿੱਸਾ ਹੋਵੇਗੀ, ਇਸ ਨਵੀਂ ਸਹੂਲਤ ਨਾਲ ਇਲਾਕੇ ਦੇ ਲੋਕਾਂ ਨੂੰ ਹੱਡੀਆਂ ਦੇ ਇਲਾਜ ਅਤੇ ਵੱਡੇ ਆਪ੍ਰੇਸ਼ਨਾਂ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿਚ ਜਾਣ ਦੀ ਲੋੜ ਘੱਟ ਪਵੇਗੀ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਚ ਹੀ ਮਾਹਿਰ ਡਾਕਟਰ ਦੀਆਂ ਸੇਵਾਵਾਂ ਮਿਲ ਸਕਣਗੀਆਂ। ਦੱਸਣਯੋਗ ਹੈ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਸਰਕਾਰੀ ਸਿਹਤ ਅਦਾਰਿਆਂ ਵਿਚ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੀ ਪਹਿਲਕਦਮੀ ਅਤੇ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਸੰਭਵ ਹੋਈ ਹੈ। ਇਸ ਨਾਲ ਹਲਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੇੜੇ ਹੀ ਉਪਲਬਧ ਕਰਵਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਵਿਖੇ ਪੀ. ਐੱਮ. ਡੀ. ਏ. ਦੀ ਕਾਰਵਾਈ ਦੌਰਾਨ 2 ਨਾਜਾਇਜ਼ ਰੈਸਟੋਰੈਂਟ-ਕਮ-ਢਾਬੇ ਢਾਹੇ ਅਗਲੀ ਖ਼ਬਰ ਹਵਾਈ ਫਾਇਰ ਕਰਨ ਅਤੇ ਘਰ ਦੇ ਬਾਹਰ ਗਾਲੀ-ਗਲੋਚ ਕਰਨ ਨੂੰ ਲੈ ਕੇ ਮਾਮਲਾ ਦਰਜ
Ad Position 24