11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੂੰਬਾਂ ਦੀ ਕਾਸ਼ਤ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ 18 ਤੋਂ ਸ਼ੁਰੂ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਵਲੋਂ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਖੂੰਬਾਂ ਦੀ ਕਾਸ਼ਤ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ 18 ਤੋਂ 25 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਸਿਖਲਾਈ ਕੋਰਸ ਕੇ. ਵੀ. ਕੇ. ਕੈਂਪਸ ਪਿੰਡ ਮਾਜਰਾ ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਪੰਜਾਬ ‘ਚ ਖੂੰਬਾਂ ਦੀ ਕਾਸ਼ਤ ਦੀਆਂ ਸੰਭਾਵਨਾਵਾਂ, ਖੂੰਬਾਂ ਦੇ ਖੁਰਾਕੀ ਤੱਤਾਂ, ਇਸ ਦੀ ਕਾਸ਼ਤ ਦੀ ਆਰਥਿਕਤਾ ਅਤੇ ਖੂੰਬਾਂ ਤੋਂ ਵੱਖ-ਵੱਖ ਪਕਵਾਨ ਤਿਆਰ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਹ ਸਿਖਲਾਈ ਕੋਰਸ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਖੂੰਬਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ, ਆਪਣੀ ਆਮਦਨ ‘ਚ ਵਾਧਾ ਕਰਨ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ‘ਚ ਲਾਹੇਵੰਦ ਸਾਬਿਤ ਹੋਵੇਗਾ। ਸਿਖਲਾਈ ਹਾਸਿਲ ਕਰਨ ਦੇ ਚਾਹਵਾਨ ਵਿਅਕਤੀ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਮੋਬਾਈਲ ਨੰ. 94643-66774 ‘ਤੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਨਿੱਕੀਆਂ ਕਰੂੰਬਲਾਂ’ ਦੇ 31 ਸਾਲਾ ਵਿਸ਼ੇਸ਼ ਅੰਕ ਦਾ ਲੋਕ-ਅਰਪਣ ਸਮਾਗਮ 14 ਨੂੰ ਅਗਲੀ ਖ਼ਬਰ ਈ - ਰਿਕਸ਼ਾ ਖ਼ਰੀਦਣ ਲਈ ਗ੍ਰਾਂਟ ਵਾਸਤੇ ਅਰਜ਼ੀਆਂ ਦੀ ਮੰਗ
Ad Position 24