11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਨਿੱਕੀਆਂ ਕਰੂੰਬਲਾਂ’ ਦੇ 31 ਸਾਲਾ ਵਿਸ਼ੇਸ਼ ਅੰਕ ਦਾ ਲੋਕ-ਅਰਪਣ ਸਮਾਗਮ 14 ਨੂੰ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਬਲਜਿੰਦਰ ਮਾਨ ਸੰਪਾਦਿਤ ਬਾਲ ਰਿਸਾਲਾ ‘ਨਿੱਕੀਆਂ ਕਰੂੰਬਲਾਂ’ ਦਾ 31 ਸਾਲਾ ਵਿਸ਼ੇਸ਼ ਅੰਕ 14 ਨਵੰਬਰ ਨੂੰ ਪੰਜਾਬ ਕਲਾ ਭਵਨ ਸੈਕਟਰ-16 ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਲੋਕ-ਅਰਪਣ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ਮੁਖੀ ਮਨਮੋਹਨ ਸਿੰਘ ਦਾਊਂ ਅਤੇ ਸਕੱਤਰ ਗੁਰਮੀਤ ਸਿੰਘ ਖਰੜ ਨੇ ਦੱਸਿਆ ਕਿ ਇਸ ਸਮਾਗਮ ‘ਚ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਚੇਅਰਮੈਨ ਸਵਰਨਜੀਤ ਸਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਡਾ. ਸਤੀਸ਼ ਕੁਮਾਰ ਵਰਮਾ ਕਰਨਗੇ। ਇਸ ਤੋਂ ਇਲਾਵਾ ਡਾ. ਦਵਿੰਦਰ ਸਿੰਘ ਬੋਹਾ, ਅਮਰੀਕ ਸਿੰਘ ਤਲਵੰਡੀ, ਐੱਸ. ਅਸ਼ੋਕ ਭੌਰਾ (ਬਦੇਸ਼ੋ), ਐਡਵੋਕੇਟ ਬਲਬੀਰ ਸਿੰਘ ਸੇਵਕ, ਕਮਲਜੀਤ ਨੀਲੋਂ ਅਤੇ ਕੰਵਲਜੀਤ ਸਿੰਘ ਬਣਵੈਤ ਬਾਲ ਰਿਸਾਲੇ ਬਾਰੇ ਵਿਚਾਰ-ਚਰਚਾ ਕਰਨਗੇ। ਜ਼ਿਕਰਯੋਗ ਹੈ ਕਿ ‘ਨਿੱਕੀਆਂ ਕਰੂੰਬਲਾਂ’ ਮਾਸਿਕ ਪੰਜਾਬੀ ਰਿਸਾਲਾ ਮਹਿਲਪੁਰ (ਹੁਸ਼ਿਆਰਪੁਰ) ਦੇ ਬਲਜਿੰਦਰ ਮਾਨ ਦੇ ਨਿੱਜੀ ਯਤਨਾਂ ਰਾਹੀਂ ਪਿਛਲੇ 31 ਸਾਲਾਂ ਤੋਂ ਛਪਦਾ ਆ ਰਿਹਾ ਹੈ, ਜਿਹੜਾ ਕਿ ਇੰਡੀਆ ਬੁੱਕ ਆਫ਼ ਰਿਕਾਰਡਜ਼ ‘ਚ ਆਪਣੀ ਥਾਂ ਬਣਾ ਚੁੱਕਾ ਹੈ। ਸਮਾਗਮ ਦੌਰਾਨ ਬਾਲ ਸਾਹਿਤ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ’ਚ ਮਨਾਇਆ ਭਾਈ ਦੂਜ ਦਾ ਤਿਉਹਾਰ ਅਗਲੀ ਖ਼ਬਰ ਖੂੰਬਾਂ ਦੀ ਕਾਸ਼ਤ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ 18 ਤੋਂ ਸ਼ੁਰੂ
Ad Position 24