ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ’ਚ ਮਨਾਇਆ ਭਾਈ ਦੂਜ ਦਾ ਤਿਉਹਾਰ
ਜ਼ੀਰਕਪੁਰ, 11 ਨਵੰਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਵਿਖੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੂੰ ਭੈਣ ਸਾਵਿੱਤਰੀ ਵਲੋਂ ਮੱਥੇ ‘ਤੇ ਤਿਲਕ ਲਗਾ ਕੇ ਤਿਉਹਾਰ ਦੀਆਂ ਰਸਮਾਂ ਨਿਭਾਈਆਂ ਗਈਆਂ।
ਜ਼
ਜ਼ੀਰਕਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਤਿਲਕ ਲਗਾਉਂਦੀ ਹੋਈ ਉਨ੍ਹਾਂ ਦੀ ਭੈਣ ਸਾਵਿੱਤਰੀ। ਤਸਵੀਰ : ਹੈਪੀ ਪੰਡਵਾਲਾ
12-11-2026
ਜ਼ੀਰਕਪੁਰ, 11 ਨਵੰਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਵਿਖੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੂੰ ਭੈਣ ਸਾਵਿੱਤਰੀ ਵਲੋਂ ਮੱਥੇ ‘ਤੇ ਤਿਲਕ ਲਗਾ ਕੇ ਤਿਉਹਾਰ ਦੀਆਂ ਰਸਮਾਂ ਨਿਭਾਈਆਂ ਗਈਆਂ। ਉਨ੍ਹਾਂ ਤਿਲਕ ਲਗਾ ਕੇ ਆਰਤੀ ਕੀਤੀ ਤੇ ਵਿਧਾਇਕ ਰੰਧਾਵਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੰਬੀ ਉਮਰ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਵਿਧਾਇਕ ਰੰਧਾਵਾ ਨੇ ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦਿਆਂ ਹਲਕਾ ਵਾਸੀਆਂ ਨੂੰ ਭਾਈ ਦੂਜ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਭਾਈ ਦੂਜ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਤੇ ਵਿਸ਼ਵਾਸ ਦਾ ਪ੍ਰਤੀਕ ਹੈ। ਇਹ ਤਿਉਹਾਰ ਪਰਿਵਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦਾ ਹੈ। ਇਹ ਪਵਿੱਤਰ ਦਿਨ ਸਾਨੂੰ ਆਪਸੀ ਪ੍ਰੇਮ, ਭਾਈਚਾਰਕ ਸਾਂਝ ਤੇ ਇਕ-ਦੂਜੇ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੱਭਿਆਚਾਰ ਅਜਿਹੇ ਪਵਿੱਤਰ ਰਿਸ਼ਤਿਆਂ ਦੀ ਮਰਿਆਦਾ ਤੇ ਸਤਿਕਾਰ ਨੂੰ ਹਮੇਸ਼ਾ ਪਹਿਲ ਦਿੰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਹਰ ਘਰ ‘ਚ ਖੁਸ਼ਹਾਲੀ ਤੇ ਆਪਸੀ ਪ੍ਰੇਮ ਲੈ ਕੇ ਆਵੇ।