12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼ਿਵਾਸ਼ ਰਾਠੀ ਆਈ. ਏ. ਐਸ. ਨੇ ਉਪ ਮੰਡਲ ਮੈਜਿਸਟਰੇਟ ਨੰਗਲ ਵਜੋਂ ਸੰਭਾਲਿਆ ਅਹੁਦਾ

ਨੰਗਲ, 12 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਸ਼ ਰਾਠੀ ਆਈ. ਏ.

Ad Position 21
No active advertisement
ਅਜੀਤ ਡੈਸਕ 13-11-2026
ਨੰਗਲ, 12 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਸ਼ ਰਾਠੀ ਆਈ. ਏ. ਐਸ. ਨੇ ਨੰਗਲ ਵਿਖੇ ਉਪ ਮੰਡਲ ਮੈਜਿਸਟਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਨੰਗਲ ਸਬ ਡਵੀਜ਼ਨ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਪ੍ਰਸ਼ਾਸਨਿਕ ਕੰਮਕਾਜ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਸ਼ਿਵਾਸ਼ ਰਾਠੀ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਸਮੂਹ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਅਤੇ ਪ੍ਰਸ਼ਾਸਨਿਕ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਅਤੇ ਨੰਗਲ ਸਬ ਡਵੀਜ਼ਨ ਦੇ ਸਰਬਪੱਖੀ ਵਿਕਾਸ ਵਿਚ ਯੋਗਦਾਨ ਪਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ। 12 ਆਰਪੀਆਰ33
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਕੇਂਦਰ ਸਰਕਾਰ-ਢਾਹੇ ਅਗਲੀ ਖ਼ਬਰ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Ad Position 24