ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ-ਸਿਵਲ ਸਰਜਨ
ਰੂਪਨਗਰ, 12 ਨਵੰਬਰ (ਯਸ਼ਵੰਤ ਬੱਸੀ)-ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵਲੋਂ ਸਿਵਲ ਹਸਪਤਾਲ ਦਾ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਤੇ ਵਾਰਡਾਂ ਦਾ ਨਿਰੀਖਣ ਕੀਤਾ।
ਸ
ਸਿਵਲ ਸਰਜਨ ਰੂਪਨਗਰ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ।
13-11-2026
ਰੂਪਨਗਰ, 12 ਨਵੰਬਰ (ਯਸ਼ਵੰਤ ਬੱਸੀ)-ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵਲੋਂ ਸਿਵਲ ਹਸਪਤਾਲ ਦਾ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਤੇ ਵਾਰਡਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿਚ ਸਫ਼ਾਈ ਪ੍ਰਬੰਧਾਂ, ਰਿਕਾਰਡ ਰੱਖ-ਰਖਾਅ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਸਿਵਲ ਸਰਜਨ ਵਲੋਂ ਓ. ਪੀ. ਡੀ. (ਆਊਟ ਪੇਸ਼ੈਂਟ ਵਿਭਾਗ), ਆਈ. ਪੀ. ਡੀ. (ਇਨਡੋਰ ਮਰੀਜ਼ ਵਿਭਾਗ), ਟੀ. ਬੀ. ਵਿਭਾਗ ਤੇ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਸੰਬੰਧਤ ਸਟਾਫ਼ ਤੋਂ ਮਰੀਜ਼ਾਂ ਦੀ ਗਿਣਤੀ, ਇਲਾਜ ਸੰਬੰਧੀ ਪ੍ਰਬੰਧਾਂ ਤੇ ਵਿਭਾਗਾਂ ਵਿਚ ਰੱਖੇ ਜਾ ਰਹੇ ਰਿਕਾਰਡ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਸਪਤਾਲ ਵਿਚ ਮਰੀਜ਼ਾਂ ਦੀਆਂ ਰਜਿਸਟਰੇਸ਼ਨ ਪ੍ਰਕਿਰਿਆਵਾਂ, ਮੈਡੀਕਲ ਰਿਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ। ਸਿਵਲ ਸਰਜਨ ਨੇ ਟੀ. ਬੀ. ਵਿਭਾਗ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕਰਦਿਆਂ ਟੀ. ਬੀ. ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਇਲਾਜ ਦੀ ਪ੍ਰਗਤੀ ਅਤੇ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਖਾਤਮੇ ਲਈ ਮਰੀਜ਼ਾਂ ਦੀ ਸਮੇਂ ਸਿਰ ਪਛਾਣ, ਜਾਂਚ ਤੇ ਪੂਰਾ ਇਲਾਜ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਸਿਹਤ ਕਰਮਚਾਰੀ ਮਰੀਜ਼ਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਨੂੰ ਇਲਾਜ ਪੂਰਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਸਾਰੇ ਵਾਰਡਾਂ, ਪਖਾਨਿਆਂ ਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸਾਰਾ ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਿਆ ਜਾਵੇ।