ਦੂਜੀ ਵਾਰ ਟਿਕਟ ਮਿਲਣ ’ਤੇ ਵਾਲਮੀਕਿ ਸਭਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਸਨਮਾਨ
ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਇਸੇ ਸੰਬੰਧ ਵਿਚ ਵਾਲਮੀਕਿ ਸਭਾ ਰੂਪਨਗਰ ਦੇ ਨੁਮਾਇੰਦਿਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਇਸੇ ਸੰਬੰਧ ਵਿਚ ਵਾਲਮੀਕਿ ਸਭਾ ਰੂਪਨਗਰ ਦੇ ਨੁਮਾਇੰਦਿਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਅਗਲੀ ਸਿਆਸੀ ਪਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦੂਜੀ ਵਾਰ ਟਿਕਟ ਦੇਣਾ ਵਿਧਾਇਕ ਦੇ ਕੰਮਾਂ ਅਤੇ ਲੋਕਾਂ ਨਾਲ ਜੁੜਾਅ ਦਾ ਪ੍ਰਗਟਾਵਾ ਹੈ। ਸਭਾ ਦੇ ਨੁਮਾਇੰਦਿਆਂ ਨੇ ਵਿਧਾਇਕ ਨੂੰ ਭਵਿੱਖ ਵਿਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਵਾਲਮੀਕਿ ਸਭਾ ਦੇ ਨੁਮਾਇੰਦਿਆਂ ਵਲੋਂ ਦਿੱਤੇ ਮਾਣ-ਸਨਮਾਨ ਲਈ ਧੰਨਵਾਦ ਕੀਤਾ।