ਬੇਲਾ ਕਾਲਜ ਵਿਖੇ ਦੀਵਾਲੀ ਉਤਸਵ ਤੇ ਨਸ਼ਾ ਮੁਕਤ ਯੁਵਾ ਅਭਿਆਨ ਤਹਿਤ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
ਬੇਲਾ, 13 ਨਵੰਬਰ (ਮਨਜੀਤ ਸਿੰਘ ਸੈਣੀ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ‘ਵਿਕਸਿਤ ਭਾਰਤ’ ਮੁਹਿੰਮ ਅਤੇ ‘100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ’ ਤਹਿਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦੀਵਾਲੀ ‘ਖ਼ੁਸ਼ੀਆਂ ਦਾ ਸੰਗਮ’ ਅਤੇ ਨਸ਼ਾ ਮੁਕਤ ਯੁਵਾ ਅਭਿਆਨ ਸੰਬੰਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਸੀ।
ਨ
ਨਸ਼ਾ ਮੁਕਤ ਹੋਣ ਦੀ ਸਹੁੰ ਚੱਕਦੇ ਹੋਏ ਬੇਲਾ ਕਾਲਜ ਦੇ ਵਿਦਿਆਰਥੀ।
14-11-2026
ਬੇਲਾ, 13 ਨਵੰਬਰ (ਮਨਜੀਤ ਸਿੰਘ ਸੈਣੀ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ‘ਵਿਕਸਿਤ ਭਾਰਤ’ ਮੁਹਿੰਮ ਅਤੇ ‘100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ’ ਤਹਿਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦੀਵਾਲੀ ‘ਖ਼ੁਸ਼ੀਆਂ ਦਾ ਸੰਗਮ’ ਅਤੇ ਨਸ਼ਾ ਮੁਕਤ ਯੁਵਾ ਅਭਿਆਨ ਸੰਬੰਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ । ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸੁਨੀਤਾ ਰਾਣੀ ਤੇ ਸਹਾਇਕ ਕੋਆਰਡੀਨੇਟਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੰਦੀ ਆਕਰਸ਼ਕ ਰੰਗੋਲੀ ਤੇ ਪੋਸਟਰ ਤਿਆਰ ਕੀਤੇ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਦਾ ਅਹਿਦ ਲਿਆ। ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਸ਼ਾ ਮੁਕਤ ਭਾਰਤ ਦੇ ਸੰਦੇਸ਼ ਵਾਲੇ ਬੈਨਰ ’ਤੇ ਆਪਣੇ ਹਸਤਾਖ਼ਰ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ। ਇਸ ਮੌਕੇ ਡਾ. ਮਮਤਾ ਅਰੋੜਾ, ਲੈਫ਼ਟੀਨੈਂਟ ਪ੍ਰਿਤਪਾਲ ਸਿੰਘ, ਡਾ. ਸੰਦੀਪ ਕੌਰ, ਡਾ. ਅਣਖ ਸਿੰਘ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।