13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚੇਅਰਮੈਨ ਕੇਸਰ ਸਿੰਘ ਸਮਾਣਾ ਦਾ ਪਿੰਡ ਪਹੁੰਚਣ ’ਤੇ ਸਨਮਾਨ

ਮੋਰਿੰਡਾ, 13 ਨਵੰਬਰ (ਪ੍ਰਿਤਪਾਲ ਸਿੰਘ)-ਦੀ ਸਮਾਣਾ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਸਮਾਣਾ ਕਲਾਂ ਵਲੋਂ ਸਭਾ ਦਾ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਕਰਵਾਇਆ। ਇਸ ਸੰਬੰਧੀ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਰਕੀਟ ਕਮੇਟੀ ਮੋਰਿੰਡਾ ਦੇ ਨਵ ਨਿਯੁਕਤ ਚੇਅਰਮੈਨ ਕੇਸਰ ਸਿੰਘ ਸਮਾਣਾ ਨੂੰ ਚੇਅਰਮੈਨ ਬਣਾਏ ਜਾਣ ’ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਮੋਰਿੰਡਾ, 13 ਨਵੰਬਰ (ਪ੍ਰਿਤਪਾਲ ਸਿੰਘ)-ਦੀ ਸਮਾਣਾ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਸਮਾਣਾ ਕਲਾਂ ਵਲੋਂ ਸਭਾ ਦਾ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਕਰਵਾਇਆ। ਇਸ ਸੰਬੰਧੀ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਰਕੀਟ ਕਮੇਟੀ ਮੋਰਿੰਡਾ ਦੇ ਨਵ ਨਿਯੁਕਤ ਚੇਅਰਮੈਨ ਕੇਸਰ ਸਿੰਘ ਸਮਾਣਾ ਨੂੰ ਚੇਅਰਮੈਨ ਬਣਾਏ ਜਾਣ ’ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਚੇਅਰਮੈਨ ਕੇਸਰ ਸਿੰਘ ਸਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਜਿਸ ਤਰ੍ਹਾਂ ਪਹਿਲਾਂ ਇਲਾਕੇ ਦੀ ਸੇਵਾ ਕਰਦੇ ਆਏ ਹਨ ਹੁਣ ਮਾਰਕੀਟ ਕਮੇਟੀ ਮੋਰਿੰਡਾ ਦਾ ਚੇਅਰਮੈਨ ਬਣਨ ’ਤੇ ਇਲਾਕੇ ਦੀ ਹੋਰ ਵੱਧ ਚੜ੍ਹਕੇ ਸੇਵਾ ਕਰਨਗੇ ਤੇ ਕਿਸਾਨਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਦੇ ਹੋਏ ਕਿਸਾਨਾਂ ਨੂੰ ਆਉਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ ਰਾਤ ਇਕ ਕਰਨਗੇ। ਇਸ ਮੌਕੇ ਸਭਾ ਦੇ ਸਕੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਸਾਲ 2025-26 ਦਾ 8 ਲੱਖ 61 ਹਜ਼ਾਰ ਰੁਪਏ ਦਾ ਮੁਨਾਫ਼ਾ ਸਭਾ ਨਾਲ ਜੁੜੇ ਦੁੱਧ ਉਤਪਾਦਕਾਂ ਵਿਚ ਵੰਡਿਆ। ਉਨ੍ਹਾਂ ਦੁੱਧ ਉਤਪਾਦਕਾਂ ਨੂੰ ਸਭਾ ਨਾਲ ਜੁੜਕੇ ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੰਟ ਸਿੰਘ ਹੈਲਪਰ, ਸਭਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਸੁਪਿੰਦਰ ਸਿੰਘ, ਹਰਮਿੰਦਰ ਸਿੰਘ ਸੋਨੀ, ਸੁਖਵਿੰਦਰ ਸਿੰਘ ਰਿੰਕਾ, ਮਲਕੀਤ ਸਿੰਘ, ਸੁਰਿੰਦਰ ਸਿੰਘ, ਕਰਨਵੀਰ ਸਿੰਘ, ਅਜੀਤ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ, ਨਵਦੀਪ ਸਿੰਘ ਪੰਚ, ਪਰਮਵੀਰ ਸਿੰਘ, ਹਰਪ੍ਰੀਤ ਸਿੰਘ ਲਾਡੀ, ਕੁਲਦੀਪ ਸਿੰਘ ਰਿੰਕੂ, ਜਗਜੀਤ ਸਿੰਘ ਪੰਚ, ਬਹਾਦਰ ਖ਼ਾਨ ਪੰਚ, ਪਾਲ ਸਿੰਘ ਪੰਚ, ਤਲਵਿੰਦਰ ਸਿੰਘ ਕਾਲੀ, ਜਗਤਾਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਲਖਵਿੰਦਰ ਸਿੰਘ, ਰਵਿੰਦਰ ਸਿੰਘ ਬਿੰਦੂ, ਹਰਿੰਦਰ ਸਿੰਘ ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਨੀ ਦੀ ਸਾਈਕਲ ਯਾਤਰਾ ਦੌਰਾਨ ਕਈ ਵਿਅਕਤੀ ਸ੍ਰੀ ਚਮਕੌਰ ਸਾਹਿਬ ਨਿਕਲਦਿਆਂ ਹੀ ਸਾਈਕਲ ਲੈ ਕੇ ਖਿਸਕੇ ਅਗਲੀ ਖ਼ਬਰ ਨਸ਼ਾ ਰੁਕਿਆ ਨਹੀਂ, ਗੈਂਗਸਟਰਾਂ ਦੇ ਹੌਸਲੇ ਬੁਲੰਦ, ਅਪਰਾਧੀਆਂ ਨੂੰ ਨਹੀਂ ਰਿਹਾ ਕਾਨੂੰਨ ਦਾ ਡਰ-ਮਦਨ ਮੋਹਨ ਮਿੱਤਲ
Ad Position 24