ਰਾਜਾ ਪੋਰਸ ਅਤੇ ਡਾ . ਕੁਲਵੰਤ ਸਿੰਘ ਧਾਲੀਵਾਲ ਨੂੰ ਭਾਈ ਘਨੱਈਆ ਐਵਾਰਡ ਭੇਟ
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਇਕਬਾਲ ਸਿੰਘ ਲਾਲਪੁਰਾ ਦੀ ਸਰਪ੍ਰਸਤੀ ਹੇਠ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਕਰਵਾਏ ਗ੍ਰੈਂਡ ਐਵਾਰਡਜ਼ ਸਮਾਰੋਹ ਦੌਰਾਨ ਪੰਜਾਬ ਦੀ ਵਿਰਾਸਤ, ਬਹਾਦਰੀ, ਸੇਵਾ ਤੇ ਮਨੁੱਖਤਾ ਦੀਆਂ ਪਰੰਪਰਾਵਾਂ ਨੂੰ ਸਮਰਪਿਤ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
ਪ
ਪੁਰਸਕਾਰ ਭੇਟ ਕਰਨ ਉਪਰੰਤ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਤੇ ਕੁਲਵੰਤ ਸਿੰਘ ਧਾਲੀਵਾਲ ਨਾਲ ਵੱਖ-ਵੱਖ ਸ਼ਖ਼ਸੀਅਤਾਂ।
14-11-2026
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਇਕਬਾਲ ਸਿੰਘ ਲਾਲਪੁਰਾ ਦੀ ਸਰਪ੍ਰਸਤੀ ਹੇਠ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਕਰਵਾਏ ਗ੍ਰੈਂਡ ਐਵਾਰਡਜ਼ ਸਮਾਰੋਹ ਦੌਰਾਨ ਪੰਜਾਬ ਦੀ ਵਿਰਾਸਤ, ਬਹਾਦਰੀ, ਸੇਵਾ ਤੇ ਮਨੁੱਖਤਾ ਦੀਆਂ ਪਰੰਪਰਾਵਾਂ ਨੂੰ ਸਮਰਪਿਤ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਸਮਾਰੋਹ ਵਿਚ ਕੇਂਦਰੀ ਕਾਨੂੰਨ ਅਤੇ ਨਿਆਂ ਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਬ੍ਰਾਂਡ ਅੰਬੈਂਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਉਨ੍ਹਾਂ ਦੇ ਯੋਗਦਾਨ ਲਈ ਵੱਕਾਰੀ ਐਵਾਰਡ ਭੇਟ ਕੀਤੇ ਗਏ। ਸ੍ਰੀ ਅਰਜੁਨ ਰਾਮ ਮੇਘਵਾਲ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ, ਕੇਵਲ ਸਿੰਘ ਢਿੱਲੋਂ ਨੂੰ ਰਾਜਾ ਪੋਰਸ ਐਵਾਰਡ ਅਤੇ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਭਾਈ ਘਨੱਈਆ ਐਵਾਰਡ ਨਾਲ ਸਨਮਾਨਿਤ ਕੀਤਾ। ਸਮਾਗਮ ਦਾ ਪ੍ਰਬੰਧ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਆਨਰੇਰੀ ਸਕੱਤਰ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤਾ। ਇਸ ਮੌਕੇ ਪੰਜਾਬ ਦੀਆਂ ਮਹਾਨ ਇਤਿਹਾਸਕ ਸ਼ਖ਼ਸੀਅਤਾਂ ਦੀ ਬਹਾਦਰੀ, ਦੂਰਅੰਦੇਸ਼ੀ ਅਤੇ ਮਨੁੱਖਤਾ ਪ੍ਰਤੀ ਸਮਰਪਣ ਨੂੰ ਯਾਦ ਕੀਤਾ ਗਿਆ। ਇਸ ਤੋਂ ਪਹਿਲਾਂ ਰੂਪਨਗਰ ਪਹੁੰਚਣ ’ਤੇ ਕੇਂਦਰੀ ਰਾਜ ਮੰਤਰੀ ਦਾ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ। ਕੈਨਾਲ ਰੈਸਟ ਹਾਊਸ ਵਿਖੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਤੇ ਭਾਜਪਾ ਆਗੂਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਉਪਰੰਤ ਉਨ੍ਹਾਂ ਨੇ ਸ਼ਿਵਾਲਿਕ ਕਲੱਬ ਵਿਖੇ ਅਜੈਵੀਰ ਸਿੰਘ ਲਾਲਪੁਰਾ ਵਲੋਂ ਆਯੋਜਿਤ ਸਨੇਹ ਭੋਜ ਵਿਚ ਵੀ ਸ਼ਿਰਕਤ ਕੀਤੀ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਬਹਾਦਰੀ, ਕੁਰਬਾਨੀ, ਸੇਵਾ ਤੇ ਭਾਈਚਾਰੇ ਦੀਆਂ ਮਿਸਾਲਾਂ ਪੈਦਾ ਕੀਤੀਆਂ ਹਨ। ਮਹਾਰਾਜਾ ਰਣਜੀਤ ਸਿੰਘ ਦੀ ਦੂਰਅੰਦੇਸ਼ੀ, ਰਾਜਾ ਪੋਰਸ ਦਾ ਹੌਸਲਾ ਅਤੇ ਭਾਈ ਘਨੱਈਆ ਜੀ ਦੀ ਨਿਰਸਵਾਰਥ ਸੇਵਾ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨ ਅਤੇ ਸਮਾਜ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਦੇਣ ਦਾ ਸਾਰਥਕ ਉਪਰਾਲਾ ਹਨ। ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ, ਇਤਿਹਾਸ ਅਤੇ ਮਹਾਨ ਪਰੰਪਰਾਵਾਂ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਿਤ ਕਰਨ ਲਈ ਅਜਿਹੇ ਉਪਰਾਲੇ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਕਰਨਲ ਜੈਬੰਸ ਸਿੰਘ, ਰਮਨ ਜਿੰਦਲ, ਜਗਦੀਸ਼ ਕਾਜਲਾ ਸਮੇਤ ਹੋਰ ਪਤਵੰਤੇ, ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।