ਦੁੱਧ ਉਤਪਾਦਕ ਸਭਾ ਮੋਠਾਪੁਰ (ਜਨਰਲ) ਵਲੋਂ ਮੁਨਾਫ਼ਾ ਵੰਡ ਸਮਾਗਮ
ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਮੋਠਾਪਰ (ਜਨਰਲ) ਵਲੋਂ ਸਭਾ ਦੇ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਮੁਨਾਫ਼ਾ ਵੰਡ ਸਮਾਗਮ ਕਰਵਾਇਆ, ਜਿਸ ਵਿਚ ਮਿਲਕ ਪਲਾਂਟ ਮੁਹਾਲੀ ਤੋਂ ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ।
ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਮੋਠਾਪਰ (ਜਨਰਲ) ਵਲੋਂ ਸਭਾ ਦੇ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਮੁਨਾਫ਼ਾ ਵੰਡ ਸਮਾਗਮ ਕਰਵਾਇਆ, ਜਿਸ ਵਿਚ ਮਿਲਕ ਪਲਾਂਟ ਮੁਹਾਲੀ ਤੋਂ ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ। ਮੁਨਾਫ਼ਾ ਪ੍ਰਾਪਤ ਕਰਨ ਵਾਲਿਆਂ ਵਿਚ ਰਜਿੰਦਰ ਸਿੰਘ ਨੇ 33, 200 ਰੁਪਏ ਦਾ ਮੁਨਾਫ਼ਾ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਸਭਾ ਦੇ ਪ੍ਰਧਾਨ ਕਰਨੈਲ ਸਿੰਘ ਨੂੰ 25,500 ਰੁਪਏ ਤੇ ਜਸਬੀਰ ਸਿੰਘ ਨੂੰ 19,600 ਰੁਪਏ ਦੀ ਮੁਨਾਫ਼ਾ ਰਾਸ਼ੀ ਦਿੱਤੀ ਗਈ। ਇਸ ਮੌਕੇ ਮਿਲਕ ਪਲਾਂਟ ਮੁਹਾਲੀ ਤੋਂ ਪਹੁੰਚੇ ਅਮਰਜੀਤ ਸਿੰਘ ਨੇ ਕਿਹਾ ਕਿ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਪੇਂਡੂ ਖੇਤਰਾਂ ਵਿਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਆਰਥਿਕ ਤਰੱਕੀ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਸਭਾਵਾਂ ਨਾਲ ਜੁੜ ਕੇ ਕਿਸਾਨਾਂ ਨੂੰ ਆਪਣੇ ਦੁੱਧ ਦੀ ਵਿੱਕਰੀ ਲਈ ਇਕ ਸੁਚੱਜਾ ਮਾਧਿਅਮ ਮਿਲਦਾ ਹੈ ਤੇ ਸਾਲਾਨਾ ਮੁਨਾਫ਼ੇ ਰਾਹੀਂ ਵਾਧੂ ਆਮਦਨ ਵੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਦੁੱਧ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਤੇ ਸਹਿਕਾਰੀ ਸਭਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸਭਾ ਦੇ ਪ੍ਰਧਾਨ ਕਰਨੈਲ ਸਿੰਘ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਭਾ ਦੀ ਤਰੱਕੀ ਸਾਰੇ ਮੈਂਬਰਾਂ ਦੇ ਸਹਿਯੋਗ ਤੇ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਕੈਪਟਨ ਬਲਵੀਰ ਸਿੰਘ, ਰਜਿੰਦਰ ਸਿੰਘ, ਮਾ ਬਲਵੀਰ ਸਿੰਘ, ਜਸਬੀਰ ਸਿੰਘ, ਕਰਮ ਸਿੰਘ, ਮੱਖਣ ਸਿੰਘ, ਬਖਤੌਰ ਸਿੰਘ, ਅਰਜਨ ਸਿੰਘ, ਅਮਰਜੀਤ ਸਿੰਘ, ਮਹਿੰਦਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਕਸ਼ਮੀਰੀ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।